ਡਿਪਟੀ ਸਪੀਕਰ ਨੇ ਗੁਰੁਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪਰਿਵਾਰ ਸਮੇਤ ਟੇਕਿਆ ਮੱਥਾ ਚਾਲੀ ਮੁਕਤਿਆਂ ਦਾ ਜੀਵਨ ਸਾਡੇ ਲਈ ਪ੍ਰੇਰਣਾ ਸਰੋਤ
ਸ੍ਰੀ ਮੁਕਤਸਰ ਸਾਹਿਬ :- ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਦੇ ਮੇਲੇ ਮੌਕੇ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕੀਤੀਆ ।ਇਸ ਮੌਕੇ ਤੇ ਸ. ਭੱਟੀ ਨੇ ਗੁਰੂ ਘਰ ਵਿਖੇ ਮੱਥਾ ਟੇਕਣ ਉਪਰੰਤ ਆਪਣੇ ਵਿਚਾਰ ਪ੍ਰਗਟ ਕਰਦਿਆ ਉਹਨਾਂ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਇੱਥੇ ਨਿਮਾਣੇ ਸਿੱਖ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ। ਉਨਾਂ ਨੇ ਕਿਹਾ ਕਿ ਚਾਲੀ ਮੁਕਤਿਆਂ ਦਾ ਜੀਵਨ ਅੱਜ ਵੀ ਸਾਡੇ ਲਈ ਪ੍ਰੇਰਣਾ ਸ਼ੋ੍ਰਤ ਹੈ ਅਤੇ ਸਾਨੂੰ ਆਪਣੇ ਗੁਰੂ ਪ੍ਰਤੀ ਆਪਣੇ ਸਮਰਪਨ ਦੀ ਅਗਵਾਈ ਦਿੰਦਾ ਹੈ।
ਇਸ ਮੌਕੇ ਦੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ ਸੁਮੇਰ ਸਿੰਘ ਵਾਦੀਆ ਨੇ ਸ. ਭੱਟੀ ਨੂੰ ਸਿਰੋਪਾ ਦੇ ਕੇ ਵੀ ਸਨਮਾਨਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ, ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀਮਤੀ ਡੀ.ਸੁਡਰਵਿਲੀ ਐਸ.ਐਸ.ਪੀ, ਸਾਬਕਾ ਵਿਧਾਇਕ ਬੀਬੀ ਕਰਨ ਕੌਰ ਬਰਾੜ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਸ੍ਰੀ ਹਰਚਰਨ ਸਿੰਘ ਸੋਥਾ ਜਿ਼ਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਸ੍ਰੀਮਤੀ ਮਨਜੀਤ ਕੌਰ ਭੱਟੀ, ਸ੍ਰੀ ਅਮਨਪ੍ਰੀਤ ਸਿੰਘ ਭੱਟੀ ਜਨਰਲ ਸਕੱਤਰ, ਸ੍ਰੀ ਨਰਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਪ੍ਰੀਸ਼ਦ,ਭੀਨਾ ਬਰਾੜ, ਮਾਸਟਰ ਜਸਪਾਲ ਸਿੰਘ, ਮੀਨੂੰ ਭਾਂਡਾ, ਲਖਵਿੰਦਰ ਸਿੰਘ ਪੀ.ਏ, ਗੁਰਪ੍ਰੀਤ ਸਿੰਘ ਸਰਾਂ ਵੀ ਮੌਜੂਦ ਸਨ।