ਲੋੜਵੰਦ ਬੱਚਿਆਂ ਦੀ ਸਹਾਇਤਾਂ ਕਰਨ ਵਾਲੀਆਂ ਸੰਸਥਾਵਾਂ 31 ਜਨਵਰੀ ਤੱਕ ਕਰਵਾਉਣ ਆਪਣੇ ਦਸਤਾਵੇਜ ਜਮਾਂ
ਕੋਰੋਨਾ ਵਾਇਰਸ ਤੋਂ ਬਚਣ ਲਈ ਸੰਸਥਾਵਾਂ ਵਰਤਣ ਪੂਰੀ ਸਾਵਧਾਨੀਆ
ਸ੍ਰੀ ਮੁਕਤਸਰ ਸਾਹਿਬ :- ਜਿਲਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਜੋ ਕਿ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਫਰੀ ਰਿਹਾਇਸ਼, ਖਾਣਾ, ਪੜਾਈ, ਮੈਡੀਕਲ ਸਹੂਲਤ ਮੁਹੱਈਆ ਕਰਵਾ ਰਹੀਆਂ ਹਨ, ਦਾ ਜੇ. ਜੇ. ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰ ਹੋਣਾ ਲਾਜਮੀ ਹੈ । ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਜੋ ਬੱਚਿਆਂ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ, ਪ੍ਰੰਤੂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਨਹੀਂ ਹਨ । ਉਹਨਾਂ ਸੰਸਥਾਵਾਂ ਦੇ ਪ੍ਰਬੰਧਕਾ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਸੰਸਥਾ ਨੂੰ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਕਰਨ ਲਈ 31 ਜਨਵਰੀ 2021 ਤੋਂ ਪਹਿਲਾਂ-ਪਹਿਲਾਂ ਆਪਣੇ ਦਸਤਾਵੇਜ ਜਿਲਾ ਪ੍ਰੋਗਰਾਮ ਅਫਸਰ/ ਜਿਲਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਵਿਖੇ ਜਮਾਂ ਕਰਵਾਏ ਜਾਣ , ਇਸ ਤੋਂ ਬਾਅਦ ਜਿਲੇ ਦੀਆਂ ਅਣਰਜਿਸਟਰਡ ਸੰਸਥਾਵਾਂ ਵਿਰੁੱਧ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ ।ਉਹਨਾਂ ਸੰਸਥਾਵਾਂ ਦੇ ਆਹੁਦੇਦਾਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆਂ ਜਾ ਸਕੇ।