ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਵੱਖ ਵੱਖ ਰਾਜਨੀਤਿਕ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ :- ਵਿਧਾਨ ਸਭਾ ਹਲਕਾ 086-ਮੁਕਤਸਰ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਸ਼੍ਰੀਮਤੀ ਸਵਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਜਾਣੂੰ ਕਰਵਾਇਆ ਕਿ ਵਿਧਾਨ ਸਭਾ ਹਲਕਾ 086- ਮੁਕਤਸਰ ਵਿੱਚ ਪਹਿਲਾਂ 189 ਪੋਲਿੰਗ ਬੂਥ ਸਥਾਪਿਤ ਹਨ। ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਜਾਣ ਕਾਰਨ 24 ਨਵੇਂ ਪੋਲਿੰਗ ਬੂਥ ਸਥਾਪਿਤ ਕਰਨ ਦੀ ਤਜਵੀਜ਼ ਹੈ। ਇਸਦੇ ਨਾਲ ਹੀ ਕੁਝ ਪੋਲਿੰਗ ਸਟੇਸ਼ਨਾਂ ਦੇ ਵੋਟਰਾਂ ਦੀ ਉਸੇ ਹੀ ਬਿਲਡਿੰਗ ਵਿੱਚ ਦੂਜੇ ਬੂਥ ਵਿੱਚ ਸ਼ਿਫਟਿੰਗ ਕਰਨ ਦੀ ਵੀ ਤਜਵੀਜ਼ ਹੈ। ਨਵੇਂ ਪੋਲਿੰਗ ਬੂਥ ਬਣਾਉਣ ਅਤੇ ਸ਼ਿਫਟ ਕਰਨ ਵੇਲੇ ਇਹ ਖਾਸ ਧਿਆਨ ਰੱਖਿਆ ਗਿਆ ਹੈ ਕਿ ਕਿਸੇ ਵੀ ਵੋਟਰ ਨੂੰ ਆਪਣੀ ਵੋਟ ਪਾਉਣ ਲਈ ਪਰੇਸ਼ਾਨੀ ਦਾ ਸਹਾਮਣਾ ਨਾ ਕਰਨਾ ਪਵੇ। ਸਮੂਹ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਆਏ ਨੁਮਾਇੰਦਿਆਂ ਵੱਲੋਂ ਤਿਆਰ ਕੀਤੀ ਗਈ ਤਜਵੀਜ਼ ਨਾਲ ਸਹਿਮਤੀ ਪ੍ਰਗਟਾਈ ਗਈ। ਇਸ ਸਮੇਂ ਤਹਿਸੀਲਦਾਰ-ਕਮ-ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-1, ਨਾਇਬ ਤਹਿਸੀਲਦਾਰ -ਕਮ-ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-2, ਸੁਪਰਡੰਟ ਐਸ.ਡੀ.ਐਮ ਮੌਜੂਦ ਸਨ।