District News

ਡੇਅਰੀ ਵਿਕਾਸ ਵਿਭਾਗ ਵੱਲੋ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਵਿਸੇਸ ਮੁਫਤ ਡੇਅਰੀ ਟ੍ਰੇਨਿੰਗ ਦੀ ਕੌਸਲਿੰਗ

ਸ੍ਰੀ ਮੁਕਤਸਰ ਸਾਹਿਬ :- ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋ ਸੂਬੇ ਵਿੱਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ ਰੁਜਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸਰੀਜ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਗਿਆ ਹੈ ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਨਿਰਵੈਰ ਸਿੰਘ ਬਰਾੜ, ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਵੱਖ-ਵੱਖ ਡੇਅਰੀ ਟ੍ਰੇਨਿੰਗ ਸੈਟਰਾਂ ਤੇ ਕਰਵਾ ਕੇ ਡੇਅਰੀ ਯੂਨਿਟ ਸਥਾਪਿਤ ਕਰਨ ਦੀ ਯੋਜਨਾ ਹੈ । ਉਹਨਾਂ ਨੇ ਕਿਹਾ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਰੀਆਂ ਨੂੰ ਮੁਫਤ ਡੇਅਰੀ ਟ੍ਰੇਨਿੰਗ ਦੇਣ ਦੇ ਨਾਲ-ਨਾਲ ਵਜੀਫਾ ਵੀ ਦਿੱਤਾ ਜਾਵੇਗਾ । ਜ ਸ੍ਰੀ ਮਕਤਸਰ ਸਾਹਿਬ ਦੇ ਚਾਹਵਾਨ ਡੇਅਰੀ ਫਾਰਮਰ 07 ਦਸੰਬਰ 2020 ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਵਿਖੇ ਕੋਸਲਿੰਗ ਲਈ ਹਾਜ਼ਰ ਹੋ ਸਕਦੇ ਹਨ। ਕੌਸਲਿੰਗ ਵਿੱਚ ਚੁਣੇ ਗਏ ਲਾਭਪਾਤਰੀਆਂ ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਵਿਖੇ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਸਿਖਿਆਰਥੀ ਘੱਟੋ -ਘੱਟ 5ਵੀ ਪਾਸ ਹੋਵੇ । (ਸਬੂਤ ਵਜੋ ਯੋਗਤਾ ਸਰਟੀਫਿਕੇਟ ਤਸਦੀਕ ਸੁਦਾ ਨਾਲ ਲਗਾਇਆ ਜਾਵੇ) ਸਿਖਿਆਰਥੀ ਪੰਜਾਬ ਦਾ ਰਹਿਣ ਵਾਲਾ ਹੋਵੇ ਅਤੇ ਉਹ ਦਿਹਾਤੀ ਪਿਛੋਕੜ ਦਾ ਹੋਵੇ । (ਸਬੂਤ ਵਜੋਂ ਰਾਸ਼ਨ ਕਾਰਡ, ਵੋਟਰ ਕਾਰਡ ਅਤੇ ਅਧਾਰ ਕਾਰਡ ਦੀ ਫੋਟੋ ਤਸਦੀਕ ਸੁਦਾ ਫੋਟੋ ਕਾਪੀ ਵੀ ਲਗਾਈ ਜਾਵੇ) ਸਿਖਿਆਰਥੀ ਦੀ ਉਮਰ 18 ਤੋ 50 ਸਾਲ ਹੋਵੇ । (ਸਬੂਤ ਵਜੋ ਉਮਰ ਦਾ ਸਰਟੀਫਿਕੇਟ ਤਸਦੀਕ ਸੁਦਾ ਨਾਲ ਲਗਾਇਆ ਜਾਵੇ) ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਅਤੇ ਪਾਸਪੋਰਟ ਸਾਇਜ ਫੋਟੋ ਨਾਲ ਲਿਆਂਦਾ ਜਾਵੇ ।
ਇਸ ਮੌਕੇ ਤੇ ਉਹਨਾਂ ਕਿਹਾ ਕਿ ਕੌਸਲਿੰਗ ਦੌਰਾਨ ਕੋਰੋਨਾ ਵਾਇਰਸ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਆਪਣੇ ਮੂੰਹ ਤੇ ਮਾਸਕ ਲਗਾ ਕੇ ਰੱਖਣ, ਸੈਨੀਟਾਈਜਰ ਦੀ ਵਰਤੋ ਕਰਨ, ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਣ ਤਾਂ ਜੋ ਇਸ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ ।

Leave a Reply

Your email address will not be published. Required fields are marked *

Back to top button