ਸੇਵਾ ਕੇਂਦਰਾਂ ਵਿੱਚ ਟਰਾਂਸਪੋਰਟ ਨਾਲ ਸਬੰਧਿਤ ਸੇਵਾਵਾਂ ਵੀ ਸ਼ੁਰੂ :ਏ ਡੀ ਸੀ
ਸ਼੍ਰੀ ਮੁਕਤਸਰ ਸਾਹਿਬ :- ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ ਤਿ੍ਰਪਾਠੀ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਸੇਵਾਵਾਂ ਵੀ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਜ਼ਿਲੇ ਦੇ 15 ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਜਨਰਲਨੇ ਦੱਸਿਆ ਕਿ ਇਨਾਂ ਸੇਵਾਵਾਂ ਵਿੱਚ ਡੁਪਲੀਕੇਟ ਡਰਾਇਵਿੰਗ ਲਾਇਸੰਸ, ਰੀਨਿਊ ਲਾਇਸੰਸ, ਐਡਰੈੱਸ ਚੈਂਜ, ਰੀਪਲੇਸਮੈਂਟ ਲਾਇਸੰਸ, ਐਨ.ਓ.ਸੀ.,ਨਾਮ ਬਦਲੀ ਡਰਾਈਵਿੰਗ ਲਾਇਸੰਸ, ਮੋਬਾਈਲ ਅਪਡੇਟ, ਕੰਡੇਕਟਰ ਲਾਇਸੰਸ ਰੀਨਿਊ, ਆਨਲਾਈਨਟੈਕਸ ਰਜਿਸਟਰਡ ਟਰਾਂਸਪੋਰਟ ਅਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੂਪਲੀਕੇਟ ਆਰ.ਸੀ. ,ਐਡਰੈੱਸਚੇਂਜ, ਐਨ.ਓ.ਸੀ.ਅਦਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ ਆਦਿ 35 ਤਰ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ। ਉਹਨਾ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਹੈ ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਸੇਵਾ ਕੇਂਦਰਾਂ ਅਧੀਨ ਕੰਮ ਕਰ ਰਹੇ ਸਟਾਫ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੋਟੋਕੋਲਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ’ਚ ਕੋਈ ਕੁਤਾਹੀ ਨਾ ਵਰਤੀ ਜਾਵੇ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਆਉਣ ਸਮੇਂ ਮਾਸਕ ਲਾਜ਼ਮੀ ਪਾਇਆ ਜਾਵੇ ਅਤੇ ਆਪਸ ਵਿਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ। Attachments area