ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 01 ਕਿਲੋ 500 ਗ੍ਰਾਮ ਅਫੀਮ ਸਮੇਤ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੋਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਸ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਬਣਾ ਕੇ ਜਿੱਥੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਉੱਥੇ ਹੀ ਨਾਕਾਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਸ. ਬਲਕਾਰ ਸਿੰਘ ਡੀ.ਐੱਸ.ਪੀ ਮਲੋਟ ਦੀ ਨਿਗਰਾਨੀ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਕਬਰਵਾਲਾ ਵਿੱਚ ਐੱਨ.ਡੀ.ਪੀ.ਐੱਸ ਐਕਟ ਦਾ ਮੁਕੱਦਮਾ ਦਰਜ ਕਰ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ
ਤੇ ਜਿਸ ਪਾਸੋਂ 01 ਕਿਲੋ 500 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਬ੍ਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਸਰਾਵਾਂ ਬੋਦਲਾ ਤੋਂ ਅਸਪਾਲਾ ਨੂੰ ਜਾ ਰਹੇ ਸਨ ਤਾਂ ਇੱਕ ਮੋਨਾ ਵਿਅਕਤੀ ਨੂੰ ਸ਼ੱਕ ਦੇ ਬਿਨ੍ਹਾਂ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਰਮੇਸ਼ ਖੇੜੀ ਬਿਸ਼ਨੋਈ ਪੁੱਤਰ ਕਾਲੂ ਰਾਮ ਵਾਸੀ ਯੋਧਪੁਰ (ਰਾਜਸਥਾਨ) ਦੱਸਿਆl ਪੁਲਿਸ ਵੱਲੋ ਤਲਾਸ਼ੀ ਲੈਣ ਤੇ 01 ਕਿਲੋ 500 ਗ੍ਰਾਮ ਅਫੀਮ ਬ੍ਰਾਮਦ ਹੋਈ ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 80 ਮਿਤੀ 14.06.2023 ਅ/ਧ 18ਸੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਕਬਰਵਾਲਾ ਵਿਖੇ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ। Author: Malout Live