ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਚੋਰੀ ਦੇ 07 ਮੋਟਰਸਾਇਕਲਾਂ ਅਤੇ ਇੱਕ ਸਕੂਟਰੀ ਸਮੇਤ 02 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਮਲੋਟ: ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਸੰਜੀਵ ਗੋਇਲ ਡੀ.ਐੱਸ.ਪੀ (ਡੀ) ਦੀ ਨਿਗਰਾਨੀ ਹੇਠ ਐੱਸ.ਆਈ ਜਗਸੀਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ 02 ਮਲੋਟ ਅਤੇ ਪੁਲਿਸ ਪਾਰਟੀ ਵੱਲੋਂ ਚੋਰੀ ਦੇ 07 ਮੋਟਰਸਾਇਕਲਾਂ ਅਤੇ ਇੱਕ ਸਕੂਟਰੀ ਸਮੇਤ 02 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸ਼੍ਰੀ ਮੁਕਤਸਰ ਸਹਿਬ ਨੇ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਰਖਾਸਤ ਦਿੱਤੀ ਕਿ ਉਸਦਾ ਮੋਟਰਸਾਇਕਲ ਘਰ ਦੇ ਬਾਹਰ ਤੋਂ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਚੋਰੀ ਕਰ ਲਿਆ ਗਿਆ ਹੈ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 179 ਮਿਤੀ 04/11/2023 ਅ/ਧ 379 ਹਿੰ:ਦੰ ਤਹਿਤ ਨਾ-ਮਾਲੂਮ ਵਿਆਕਤੀਆਂ ਖਿਲਾਫ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਦਰਜ ਕਰ ਤਫਤੀਸ਼ ਸ਼ੁਰੂ ਕੀਤੀ ਗਈ।

ਇਸ ਮੁਕੱਦਮੇ ਦੀ ਤਫਤੀਸ਼ ਸੀ.ਆਈ.ਏ ਸਟਾਫ -02 ਮਲੋਟ ਵੱਲੋਂ ਅਮਲ ਵਿੱਚ ਲਿਆਂਦੀ ਗਈ, ਦੌਰਾਨੇ ਤਫਤੀਸ਼ ਏ.ਐੱਸ.ਆਈ ਸੁਖਮੰਦਰ ਸਿੰਘ ਸਮੇਤ ਸਾਥੀ ਕ੍ਰਮਚਾਰੀਆਂ ਵੱਲੋਂ ਮਿਤੀ 05.11.2023 ਨੂੰ ਸ਼ੂਗਰ ਮਿੱਲ ਮਲੋਟ ਵਿਖੇ ਨਾਕਾਬੰਦੀ ਕੀਤੀ ਗਈ ਸੀ, ਨਾਕਾਬੰਦੀ ਦੌਰਾਨ 2 ਮੋਟਰਸਾਇਕਲ ਸਵਾਰ ਨੂੰ ਸ਼ੱਕ ਦੀ ਬਿਨ੍ਹਾਂ ਪਰ ਰੋਕ ਕੇ ਉਨ੍ਹਾਂ ਦਾ ਨਾਮ ਪਤਾ ਪੁੱਛਿਆ ਗਿਆ ਜਿਨ੍ਹਾਂ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਮਲੋਟ ਅਤੇ ਦੂਸਰੇ ਨੇ ਆਪਣਾ ਨਾਮ ਜਗਸੀਰ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਮਲੋਟ ਦੱਸਿਆ, ਜਿਸ ਤੇ ਪੁਲਿਸ ਪਾਰਟੀ ਵੱਲੋਂ ਮੋਟਰਸਾਇਕਲ ਦੇ ਕਾਗਜ਼ਾਤ ਬਾਰੇ ਪੁੱਛਣ ਤੇ ਉਨ੍ਹਾਂ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਾ ਦਿੱਤਾ। ਪੁਲਿਸ ਵੱਲੋਂ ਪੜਤਾਲ ਕਰਨ ਤੇ ਪਤਾ ਲੱਗਾ ਕਿ ਇਹ ਮੋਟਰਸਾਇਕਲ ਇਨ੍ਹਾਂ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਤੋਂ ਚੋਰੀ ਕੀਤਾ ਗਿਆ ਸੀ, ਜਿਸ ਤੇ ਪੁਲਿਸ ਵੱਲੋਂ ਇਨ੍ਹਾਂ ਦੋਨਾ ਦੋਸ਼ੀਆਂ ਮੁਕੱਦਮਾਂ ਉਕਤ ਵਿੱਚ ਨਾਮਜਦ ਕਰਕੇ ਪੁੱਛਗਿੱਛ ਕੀਤੀ ਗਈ। ਦੌਰਾਨੇ ਤਫਤੀਸ਼ ਇਨ੍ਹਾਂ ਪਾਸੋਂ ਚੋਰੀ ਕੀਤੇ ਹੋਏ ਹੋਰ 06 ਮੋਟਰਸਾਇਕਲ ਅਤੇ ਇੱਕ ਸਕੂਟਰੀ ਬ੍ਰਾਮਦ ਕਰਵਾਈ ਗਈ। Author: Malout Live