ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 500 ਨਸ਼ੀਲੀਆਂ ਗੋਲੀਆ ਸਮੇਤ 1 ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਮਲੋਟ (ਗਿੱਦੜਬਾਹਾ, ਕੋਟਭਾਈ): ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਕੋਟਭਾਈ ਪੁਲਿਸ ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਪਾਸੋਂ 500 ਨਸ਼ੀਲੀਆਂ ਗੋਲੀਆ ਨੂੰ ਬ੍ਰਾਮਦ ਕੀਤਾ ਗਿਆ ਹੈ। ਥਾਣਾ ਕੋਟਭਾਈ ਪੁਲਿਸ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਭਲਾਈਆਣਾ ਮੌਜੂਦ ਸੀ ਤਾਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ
ਜਿਸਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਵਿਅਕਤੀ ਦਾ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੁਖਮੰਦਰ ਸਿੰਘ ਉਰਫ ਮੰਦਰ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਭਲਾਈਆਣਾ ਦੱਸਿਆ। ਸ਼ੱਕ ਦੇ ਅਧਾਰ ਤੇ ਉਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 500 ਨਸ਼ੀਲੀਆਂ ਗੋਲੀਆ ਬ੍ਰਾਮਦ ਹੋਈਆਂ। ਜਿਸ ਤੇ ਉਕਤ ਦੋਸ਼ੀਆ ਤੇ ਥਾਣਾ ਕੋਟਭਾਈ ਪੁਲਿਸ ਵਲੋਂ ਮਕੱਦਮਾ ਨੰ 180 ਮਿਤੀ 19.12.2023 ਅ/ਧ 22B/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ। Author: Malout Live