District NewsMalout News

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ

ਮਲੋਟ: ਮਾਨਯੋਗ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਦੀਆਂ ਅਲੱਗ-ਅਲੱਗ ਟੁੱਕੜੀਆਂ ਵੱਲੋਂ ਜਿੱਥੇ ਸਰਚ ਅਪ੍ਰੇਸ਼ਨ ਚਲਾਏ ਜਾ ਰਹੇ ਹਨ ਉੱਥੇ ਹੀ ਨਾਕਾਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਹੈ।

ਜਿਸਦੇ ਤਹਿਤ ਹੀ ਸ. ਅਵਤਾਰ ਸਿੰਘ ਡੀ.ਐੱਸ.ਪੀ (ਮਲੋਟ) ਦੀ ਯੋਗ ਅਗਵਾਈ ਹੇਠ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪਰਮਜੀਤ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਮਲੋਟ ਵੱਲੋਂ ਕੁਲਵਿੰਦਰ ਸਿੰਘ ਉਰਫ ਜਿੰਦੂ ਪੁੱਤਰ ਬਲਦੇਵ ਸਿੰਘ ਵਾਸੀ ਖੁੰਨਣ ਖੁਰਦ ਪਾਸੋਂ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਜਿਸ ਦੇ ਖਿਲਾਫ ਮੁਕੱਦਮਾ ਨੰਬਰ 16 ਮਿਤੀ 8.02.2024 ਅ/ਧ 22ਬੀ/61/85 NDPS Act ਥਾਣਾ ਸਿਟੀ ਮਲੋਟ ਦਰਜ ਰਜਿਸਟਰ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ।

Author: Malout Live

Back to top button