ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ 2 ਅਲੱਗ-ਅਲੱਗ ਮੁਕੱਦਮਿਆਂ ਵਿੱਚ 1 ਕਿਲੋ ਅਫੀਮ ਅਤੇ 16 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੋਰਵ ਯਾਦਵ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ (ਐੱਸ.ਐੱਸ.ਪੀ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢੀ ਗਈ ਹੈ। ਜਿੱਥੇ ਅਲੱਗ-ਅਲੱਗ ਪੁਲਿਸ ਟੀਮਾਂ ਵੱਲੋਂ ਸਕੂਲਾਂ/ਕਾਲਜਾਂ, ਪਿੰਡਾਂ/ਸ਼ਹਿਰਾਂ ਅੰਦਰ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਨਸ਼ਿਆ ਦੇ ਮਾੜ੍ਹੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਜ਼ਿਲ੍ਹੇ ਅੰਦਰ ਨਸ਼ੇ ਵੇਚਣ ਵਾਲਿਆ ਦੇ ਟਿਕਾਣਿਆਂ ਤੇ ਸਰਚ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਅੰਦਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਸੌਦਾਗਰਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਸ.ਬਲਕਾਰ ਸਿੰਘ ਡੀ.ਐੱਸ.ਪੀ ਮਲੋਟ ਦੀ ਅਗਵਾਈ ਹੇਠ ਥਾਣਾ ਲੰਬੀ ਅਤੇ ਥਾਣਾ ਲੱਖੇਵਾਲੀ ਪੁਲਿਸ ਵੱੱਲੋਂ 2 ਅਲੱਗ-ਅਲੱਗ ਮੁਕੱਦਮਿਆਂ ਵਿੱਚ 1 ਕਿਲੋ ਅਫੀਮ ਅਤੇ 16 ਗ੍ਰਾਮ ਹੈਰੋਇਨ ਸਮੇ 2 ਦੋਸ਼ੀਆ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਗਈ ਹੈ। 5 ਮਾਰਚ ਨੂੰ ਥਾਣਾ ਲੰਬੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸੰਬੰਧ ਵਿੱਚ ਪਿੰਡ ਲੰਬੀ ਤੋਂ ਵਣਵਾਲਾ ਜਾ ਰਹੇ ਸਨ ਸ਼ੱਕ ਦੇ ਆਧਾਰ ਤੇ ਇੱਕ ਪੈਦਲ ਆਉਦੇ ਵਿਅਕਤੀ ਨੂੰ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਨੰਦ ਲਾਲਾ ਪੁੱਤਰ ਗੋਵਰਧਨ ਵਾਸੀ ਪਿੰਡ ਪਛਵਾੜਾ ਜ਼ਿਲ੍ਹਾ ਝਾਲਾਵੜ (ਰਾਜਸਥਾਨ) ਦੱਸਿਆ। ਜਿਸ ਦੀ ਪੁਲਿਸ ਵੱਲੋਂ ਤਲਾਸ਼ੀ ਲੈਣ ਤੇ ਉਸ ਕੋਲ ਕਾਲੇ ਬੈਗ ਵਿੱਚੋ 1 ਕਿਲੋ ਅਫੀਮ ਬਰਾਮਦ ਹੋਈ। ਜਿਸ ਤੇ ਪੁਲਿਸ ਵੱਲੋਂ ਦੋਸ਼ੀ ਨੰਦ ਲਾਲ ਪੁੱਤਰ ਗੋਵਰਧਨ ਖਿਲਾਫ ਮੁਕੱਦਮਾ ਨੰਬਰ 52 ਮਿਤੀ 05.03.2023 ਅ/ਧ 18ਸੀ/61/85 ਐਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਲੰਬੀ ਵਿਖੇ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਸੇ ਤਰ੍ਹਾਂ 5 ਮਾਰਚ ਨੂੰ ਥਾਣਾ ਲੱਖੇਵਾਲੀ ਪੁਲਿਸ ਪਾਰਟੀ ਗਸ਼ਤ ਸ਼ੱਕੀ ਪੁਰਸ਼ਾ ਦੇ ਸੰਬੰਧ ਵਿੱਚ ਲੱਖੇਵਾਲੀ ਤੋਂ ਮਹਾਂਬੱਧਰ, ਭੰਗਚੜੀ, ਤਾਮਕੋਟ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ ਤੇ ਇੱਕ ਮੋਟਰਸਾਇਕਲ ਸਵਾਰ ਵਿਅਕਤੀ ਨੂੰ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਹੀਰਾ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਰੱਤਾ ਖੇੜਾ ਦੱਸਿਆ। ਜਿਸ ਦੀ ਪੁਲਿਸ ਵੱਲੋਂ ਉਸ ਦੀ ਤਲਾਸ਼ੀ ਲੈਣ ਤੇ ਉਸ ਪਾਸ 16 ਗ੍ਰਾਮ ਹੈਰੋਇਨ ਪਾਈ ਗਈ। ਜਿਸ ਤੇ ਪੁਲਿਸ ਵੱਲੋਂ ਹੀਰ ਪੁੱਤਰ ਤਰਸੇਮ ਸਿੰਘ ਤੇ ਮੁਕੱਦਮਾ ਨੰਬਰ 14 ਮਿਤੀ 05.03.2023 ਅ/ਧ 21ਬੀ/61/85 ਐਨ.ਡੀ.ਪੀ.ਐੱਸ. ਐਕਟ ਦਰਜ਼ ਕਰਕੇ ਅੱਗੇ ਕਾਰਵਾਈ ਸ਼ੁਰੂ ਕੀਤੀ ਗਈ। ਇਨ੍ਹਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। Author: Malout Live