ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਚੋਰੀ ਦੇ ਮੋਟਰਸਾਇਕਲਾਂ ਸਮੇਤ 2 ਵਿਅਕਤੀ ਕੀਤੇ ਕਾਬੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ਼੍ਰੀ ਉਪਿੰਦਰਜੀਤ ਸਿੰਘ ਘੁੰਮਣ ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾਂ-ਨਿਰਦੇਸ਼ ਹੇਠ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਮਾੜੇ ਅਨਸਰਾਂ ਅਤੇ ਕਰੀਮੀਨਲ ਵਿਅਕਤੀਆਂ ਦੇ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵਕਤ ਭਰਵਾਂ ਹੁੰਗਾਰਾ ਮਿਲਿਆ ਜਦੋਂ ਸ਼੍ਰੀ ਗੁਰਚਰਨ ਸਿੰਘ ਗੋਰਾਇਆ ਪੀ.ਪੀ.ਐੱਸ ਕਪਤਾਨ ਪੁਲਿਸ (ਇੰਨਵੈ.) ਅਤੇ ਸ਼੍ਰੀ ਰਾਜੇਸ਼ ਸਨੇਹੀ ਬੱਤਾ ਪੀ.ਪੀ.ਐੱਸ ਉਪ ਕਪਤਾਨ ਪੁਲਿਸ (ਡੀ) ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਦਲਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਮੋਟਰਸਾਇਕਲ ਚੋਰੀ ਕਰਨ ਵਾਲੇ ਗਿਰੋਹ ਦੇ 02 ਮੈਂਬਰਾਂ ਨੂੰ ਚੋਰੀ ਦੇ 02 ਮੋਟਰਸਾਇਕਲਾਂ ਸਮੇਤ ਕਾਬੂ ਕੀਤਾ। ਜਾਣਕਾਰੀ ਅਨੁਸਾਰ ਮਿਤੀ 26.12.2022 ਨੂੰ ਹੌਲਦਾਰ ਕੇਵਲ ਸਿੰਘ ਸੀ.ਆਈ.ਏ ਸਟਾਫ ਸ਼੍ਰੀ ਮੁਕਤਸਰ ਸਾਹਿਬ ਸਮੇਤ ਸਾਥੀ ਕਰਮਚਾਰੀਆਂ ਦੇ ਬਾਹੱਦ ਰਕਬਾ ਚੁਰੱਸਤਾ ਉਦੇਕਰਨ ਸੰਗੂਧੌਣ ਮੌਜੂਦ ਸੀ ਤਾਂ ਉਹਨਾ ਨੂੰ ਇਤਲਾਹ ਹੋਈ ਕਿ ਸੁਖਜਿੰਦਰ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਪਿੰਡ ਜਲਾਲੇਆਣਾ,

ਥਾਣਾ ਸਦਰ ਕੋਟਕਪੂਰਾ, ਜਿਲ੍ਹਾ ਫਰੀਦਕੋਟ ਅਤੇ ਗੁਰਤੇਜ਼ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਪਿੰਡ ਮਚਾਕੀ ਮੱਲ ਸਿੰਘ, ਥਾਣਾ ਸਦਰ ਫਰੀਦਕੋਟ, ਜੋ ਕਿ ਵਹੀਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਚੋਰੀ ਦੇ 02 ਮੋਟਰਸਾਇਕਲਾਂ ਪਰ ਸਵਾਰ ਹੋ ਕੇ ਪਿੰਡ ਥਾਂਦੇਵਾਲਾ ਤੋਂ ਸੂਆ ਦੀ ਪੱਟੜੀ ਰਸਤੇ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵੇਚਣ ਆ ਰਹੇ ਹਨ। ਜੇਕਰ ਹੁਣੇ ਹੀ ਨਾਕਾਬੰਦੀ ਕਰਕੇ ਚੈੱਕ ਕੀਤਾ ਜਾਵੇ ਤਾਂ ਸਮੇਤ ਚੋਰੀ ਦੇ ਮੋਟਰਸਾਇਕਲ ਕਾਬੂ ਆ ਸਕਦੇ ਹਨ। ਜਿਸਤੇ ਹੌਲਦਾਰ ਕੇਵਲ ਸਿੰਘ ਨੇ ਮਕੱਦਮਾ ਨੰਬਰ 228 ਮਿਤੀ 26.12.2022 ਅ/ਧ 379/411 ਹਿੰ:ਦੰ: ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਬਰਖਿਲਾਫ ਸੁਖਜਿੰਦਰ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਪਿੰਡ ਜਲਾਲੇਆਣਾ ਅਤੇ ਗੁਰਤੇਜ਼ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਪਿੰਡ ਮਚਾਕੀ ਮੱਲ ਸਿੰਘ ਉਕਤਾਨ ਦਰਜ ਰਜਿਸਟਰ ਕਰਾਇਆ ਅਤੇ ਦੋਸ਼ੀਆਨ ਉਕਤਾਨ ਪਾਸੋਂ ਮੌਕੇ ਤੇ 02 ਮੋਟਰਸਾਇਕਲ ਬ੍ਰਾਮਦ ਕੀਤੇ ਗਏ। ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਮਾਨਯੋਗ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। Author: Malout Live