ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 3 ਵੱਖ-ਵੱਖ ਮੁੱਕਦਮਿਆਂ ਵਿੱਚ 1 ਕਿੱਲੋ ਅਫੀਮ ਅਤੇ 300 ਲੀਟਰ ਲਾਹਣ ਸਮੇਤ 4 ਵਿਅਕਤੀ ਗ੍ਰਿਫਤਾਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲਾ ਅੰਦਰ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਜਿੱਥੇ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਨਸ਼ਾ ਤਸਕਰਾਂ ਨੂੰ ਫੜ ਕੇ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਸ. ਮਨਮੀਤ ਸਿੰਘ ਢਿੱਲੋ ਐੱਸ.ਪੀ (ਡੀ) ਅਤੇ ਜਸਪਾਲ ਸਿੰਘ ਡੀ.ਐੱਸ.ਪੀ (ਡੀ) ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸ਼੍ਰੀ ਮੁਕਤਸਰ ਸਾਹਿਬ, ਥਾਣਾ ਬਰੀਵਾਲਾ, ਥਾਣਾ ਕੋਟਭਾਈ ਅਤੇ ਥਾਣਾ ਸਦਰ ਮਲੋਟ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ 3 ਵੱਖ-ਵੱਖ ਮੁੱਕਦਮਿਆਂ ਵਿੱਚ 1 ਕਿਲੋ ਅਫੀਮ ਅਤੇ 300 ਲੀਟਰ ਲਾਹਣ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ। ਥਾਣਾ ਬਰੀਵਾਲਾ ਪੁਲਿਸ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਸਰਾਏਨਾਗਾ ਮੌਜੂਦ ਸੀ ਤਾਂ ਦੋ ਵਿਅਕਤੀ ਰੋੜ ਤੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਉਹਨਾਂ ਵਿਅਕਤੀਆਂ ਦਾ ਨਾਮ ਪੁੱਛਿਆ ਤਾਂ ਉਹਨਾਂ ਨੇ ਆਪਣਾ ਨਾਮ ਜੱਗਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੋਟਲਾ ਸੂਰਜ ਜਿਲ੍ਹਾ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ

ਦੂਸਰੇ ਵਿਅਕਤੀ ਨੇ ਆਪਣਾ ਨਾਮ ਮੁਖਵਿੰਦਰ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਜਿੰਦਰਾਏ ਨੀਚੀਲੀ ਰਾਣੀਪੁਰ ਜਿਲਾ ਪਠਾਨਕੋਟ ਦੱਸਿਆ। ਪੁਲਿਸ ਵੱਲੋਂ ਸ਼ੱਕ ਦੇ ਅਧਾਰ ਤੇ ਉਹਨਾਂ ਦੀ ਤਲਾਸ਼ੀ ਕੀਤੀ ਤਾਂ ਉਹਨਾਂ ਪਾਸੋਂ 1 ਕਿੱਲੋ ਅਫੀਮ ਬ੍ਰਾਮਦ ਹੋਈ। ਜਿਸ ਤੇ ਉਕਤ ਦੋਸ਼ੀਆਂ ਤੇ ਥਾਣਾ ਬਰੀਵਾਲਾ ਪੁਲਿਸ ਨੇ ਮੁਕੱਦਮਾ ਨੰਬਰ 13 ਮਿਤੀ 01.03.2024 ਅ/ਧ 18ਸੀ/61/85 ਐੱਨ.ਡੀ.ਪੀ.ਐੱਸ ਥਾਣਾ ਬਰੀਵਾਲਾ ਵਿਖੇ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਇਸੇ ਤਰ੍ਹਾਂ ਥਾਣਾ ਸਦਰ ਮਲੋਟ ਪੁਲਿਸ ਵੱਲੋਂ ਮੁਖਬਰ ਦੀ ਇਤਲਾਹ ਤੇ ਗੁਰਦਾਸ ਸਿੰਘ ਉਰਫ ਗਨੇ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਤਰਖਾਣਵਾਲਾ ਤੋਂ 100 ਲੀਟਰ ਲਾਹਣ ਅਤੇ ਸਵਾ 22 ਬੋਤਲਾਂ ਸ਼ਰਾਬ ਨਜਾਇਜ਼ ਬ੍ਰਾਮਦ ਕੀਤੀ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 20 ਮਿਤੀ 01.03.2024 ਅ/ਧ 61/1/14 ਐਕਸਾਇਜ਼ ਐਕਟ ਥਾਣਾ ਸਦਰ ਮਲੋਟ ਦਰਜ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਥਾਣਾ ਕੋਟਭਾਈ ਪੁਲਿਸ ਵੱਲੋਂ ਮੁਖਬਰ ਦੀ ਇਤਲਾਹ ਤੇ ਗੁਰਪ੍ਰੀਤ ਸਿੰਘ ਉਰਫ ਨਿੱਕਾ ਪੁੱਤਰ ਨਾਜ਼ਰ ਸਿੰਘ ਵਾਸੀ ਪਿੰਡ ਰੁਖਾਲਾ ਤੋਂ 200 ਲੀਟਰ ਲਾਹਣ ਬ੍ਰਾਮਦ ਕੀਤੀ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 26 ਮਿਤੀ 01.03.2024 ਅ/ਧ 61/1/14 ਐਕਸਾਇਜ਼ ਐਕਟ ਦਰਜ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ। Author: Malout Live