District NewsMalout News

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ 125 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੋਰਵ ਯਾਦਵ ਆਈ.ਪੀ.ਐੱਸ (ਡੀ.ਜੀ.ਪੀ ਪੰਜਾਬ), ਸ. ਗੁਰਸ਼ਰਨ ਸਿੰਘ ਸੰਧੂ (ਆਈ.ਪੀ.ਐੱਸ) ਆਈ.ਜੀ.ਪੀ ਫਰੀਦਕੋਟ ਰੇਂਜ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ. (ਐੱਸ.ਐੱਸ.ਪੀ) ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਤਹਿਤ ਸ. ਫਤਿਹ ਸਿੰਘ ਬਰਾੜ ਡੀ.ਐੱਸ.ਪੀ (ਲੰਬੀ) ਦੀ ਨਿਗਰਾਨੀ ਹੇਠ ਐੱਸ.ਆਈ. ਰਣਜੀਤ ਸਿੰਘ ਮੁੱਖ ਅਫ਼ਸਰ ਥਾਣਾ ਕਬਰਵਾਲਾ ਪੁਲਿਸ ਵੱਲੋਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਜਿਸ ਪਾਸੋਂ 125 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਕਬਰਵਾਲਾ ਪੁਲਿਸ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਨੇੜੇ ਪਿੰਡ ਪੱਕੀ ਟਿੱਬੀ ਬੱਸ ਸਟੈਂਡ ਕੋਲ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਵਿਅਕਤੀ ਪਿੰਡ ਪੱਕੀ ਟਿੱਬੀ ਦੀ ਤਰਫੋਂ ਆਉਂਦਾ ਦਿਖਾਈ ਦਿੱਤਾ, ਜਿਸਨੂੰ ਸ਼ੱਕ ਦੀ ਬਿਨਾਂ ਪਰ ਰੋਕ ਕੇ ਵਿਅਕਤੀ ਦਾ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਅਜੇਬੀਰ ਸਿੰਘ ਉਰਫ਼ ਅਜੇ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮੌਜਪੁਰ ਜ਼ਿਲ੍ਹਾ ਤਰਨਤਾਰਨ ਦੱਸਿਆ। ਸ਼ੱਕ ਦੇ ਅਧਾਰ ਤੇ ਤਲਾਸ਼ੀ ਲੈਣ ਤੇ ਉਸ ਪਾਸੋਂ 125 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਦੌਰਾਨ ਮੁਕੱਦਮਾ ਨੰਬਰ 42 ਮਿਤੀ 20-04-2024 ਅ/ਧ 21ਬੀ/61/85 ਐੱਨ.ਡੀ.ਪੀ.ਐੱਸ ਐਕਟ ਥਾਣਾ ਕਬਰਵਾਲਾ ਵਿਖੇ ਰਜਿਸਟਰ ਕੀਤਾ ਗਿਆ।

Author : Malout Live

Back to top button