ਸ਼੍ਰੀ ਮੁਕਤਸਰ ਸਾਹਿਬ ਦਾ ਪਿੰਡ ਕੋਟਲੀ ਸੰਘਰ ਨਸ਼ਾ ਮੁਕਤ ਹੋਣ ਤੇ ਪਿੰਡ ਵਾਸੀਆਂ ਵੱਲੋਂ ਗੁਰੂ ਘਰ ਕੀਤੀ ਅਰਦਾਸ ਅਤੇ ਐੱਸ.ਐੱਸ.ਪੀ ਸਮੇਤ ਪੁਲਿਸ ਮੁਲਾਜਮਾਂ ਦਾ ਕੀਤਾ ਧੰਨਵਾਦ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੋਰਵ ਯਾਦਵ ਆਈ.ਪੀ.ਐੱਸ ਵੱਲੋਂ ਸੂਬੇ ਅੰਦਰ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਜਿੱਥੇ ਸ਼ਹਿਰ ਅੰਦਰ ਨਾਕਾਬੰਦੀ ਕਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਪੁਲਿਸ ਪਾਰਟੀਆਂ ਵੱਲੋਂ ਪਿੰਡਾਂ ਵਿੱਚ ਸੈਮੀਨਾਰ ਲਗਾ ਕੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੇ ਦਿਨ ਥਾਣਾ ਬਰੀਵਾਲਾ ਵਿੱਚ ਪੈਂਦੇ ਪਿੰਡ ਕੋਟਲੀ ਸੰਘਰ ਜੋ ਕਿ ਪਿਛਲੇ ਦਿਨਾਂ ਵਿੱਚ ਨਸ਼ੇ ਦੀ ਮਾਰ ਹੇਠਾਂ ਬਹੁਤ ਬਦਨਾਮ ਸੀ ਕਈ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਸਨ ਜਿਸ ਤੇ ਪਿੰਡ ਵਾਸੀਆਂ ਵੱਲੋਂ ਐੱਸ.ਐੱਸ.ਪੀ ਸਾਹਿਬ ਨਾਲ ਮੀਟਿੰਗ ਕੀਤੀ ਗਈ ਜਿਸ ਤੇ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਵੱਲੋਂ ਕਾਰਵਾਈ ਕਰਦੇ ਹੋਏ ਐੱਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਦੀ ਅਗਵਾਈ ਹੇਠ ਅਲੱਗ-ਅਲੱਗ ਪੁਲਿਸ ਟੀਮਾਂ ਬਣਾਈਆਂ ਗਈਆਂ।

ਜਿਨ੍ਹਾਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਕੋਟਲੀ ਸੰਘਰ ਵਿੱਚ ਰਾਤ ਦਿਨ ਗਸ਼ਤ ਵਾ ਚੈਕਿੰਗ ਸ਼ੁਰੂ ਕੀਤੀ ਗਈ ਅਤੇ ਜੋ ਨਸ਼ੇ ਵੇਚਣ ਦਾ ਕੰਮ ਕਰਦੇ ਸਨ ਉਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਜੋ ਨਸ਼ੇ ਕਰਦੇ ਸਨ ਪਿੰਡ ਵਾਸੀਆਂ ਦੇ ਨਾਲ-ਮਿਲ ਕੇ ਉਹਨਾਂ ਨੌਜਵਾਨਾਂ ਨੂੰ ਦਾਖਿਲ ਕਰਵਾ ਕੇ ਉਹਨਾਂ ਦਾ ਇਲਾਜ ਕਰਵਾਇਆ ਗਿਆ ਜੋ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ। ਜਿਸ ਤੇ ਹੁਣ ਪਿੰਡ ਕੋਟਲੀ ਸੰਘਰ ਪੂਰੀ ਤਰਾ ਨਸ਼ਾ ਮੁਕਤ ਹੈ ਇਸ ਪਿੰਡ ਵਿੱਚ ਕੋਈ ਵੀ ਵਿਅਕਤੀ ਨਾ ਨਸ਼ਾ ਕਰਦਾ ਹੈ ਅਤੇ ਨਾ ਨਸ਼ਾ ਵੇਚਦਾ ਹੈ। ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਕਾਰਵਾਈ ਤੇ ਪਿੰਡ ਵਾਸੀਆਂ ਨੇ ਐੱਸ.ਐੱਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਅਤੇ ਉਹਨਾਂ ਦੀ ਟੀਮ ਦਾ ਧੰਨਵਾਦ ਕੀਤਾ ਪਿੰਡ ਵਾਸੀ ਨੇ ਕਿਹਾ ਕਿ ਸਾਡਾ ਪਿੰਡ ਕੋਟਲੀ ਸੰਘਰ ਪੁਲਿਸ ਦੇ ਸਹਿਯੋਗ ਦੇ ਨਾਲ ਅਤੇ ਉਨ੍ਹਾਂ ਦੀ ਸਖਤ ਮਿਹਨਤ ਨਾਲ ਜਿੱਥੇ ਪਿੰਡ ਨੂੰ ਨਸ਼ਾ ਮੁਕਤ ਕੀਤਾ ਹੈ। ਪਿੰਡ ਵਾਸੀਆਂ ਨੇ ਕਿਹਾ ਹੈ ਕਿ ਅਸੀਂ ਹਮੇਸ਼ਾ ਪੁਲਿਸ ਨੂੰ ਸਹਿਯੋਗ ਦਿੰਦੇ ਰਹਾਂਗੇ। ਇਸ ਮੌਕੇ ਸਮੂਹ ਕੋਟਲੀ ਸੰਘਰ ਪਿੰਡ ਦੇ ਨਗਰ ਨਿਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਪਿੰਡ ਕੋਟਲੀ ਸੰਘਰ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ ਅਤੇ ਐੱਸ.ਐੱਸ.ਪੀ ਸਾਹਿਬ ਦਾ ਧੰਨਵਾਦ ਕੀਤਾ ਤੇ ਐੱਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਰਸਾ ਸਿੰਘ ਸਰਪੰਚ, ਲਖਵੀਰ ਸਿੰਘ ਕਮੇਟੀ ਮੈਂਬਰ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸੋਨੀ ਸਮੇਤ 50 ਦੇ ਕਰੀਬ ਪਿੰਡ ਵਾਸੀ ਮੌਜੂਦ ਸਨ। Author: Malout Live