ਸਰਵ ਹਿੱਤਕਾਰੀ ਵਿੱਦਿਆ ਮੰਦਿਰ ਮਲੋਟ ਵਿੱਚ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ
ਮਲੋਟ:- ਸੇਠ ਇੰਦਰ ਭਾਨ ਤਨੇਜਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਮਲੋਟ ਵਿਖੇ ਅੱਜ ਇੱਕ ਪ੍ਰਸ਼ਨ ਮੰਚ ਮੁਕਾਬਲਾ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਗਾਇਤਰੀ ਮੰਤਰ ਨਾਲ ਕੀਤੀ ਗਈ। ਪ੍ਰਸ਼ਨੋਤਰੀ ਮੁਕਾਬਲੇ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਦੇ ਇਸ ਉਤਸ਼ਾਹ ਨੂੰ ਦੇਖਦਿਆਂ ਪ੍ਰਿੰਸੀਪਲ ਸ਼੍ਰੀ ਪੁਨੀਤ ਕੁਮਾਰ
ਨੇ ਮਹੀਨੇ ਵਿੱਚ ਇੱਕ ਵਾਰ ਪ੍ਰਸ਼ਨ ਮੰਚ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਇਸ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਗੈਵੀ ਸ਼ਰਮਾ, ਦਮਨ ਕੁਮਾਰ ਅਤੇ ਧੀਰਜ ਨੂੰ ਵੀ ਸਨਮਾਨਿਤ ਕੀਤਾ ਗਿਆ ਅਤੇ ਤੋਹਫ਼ੇ ਵਜੋਂ ਇਨਾਮ ਦਿੱਤੇ ਗਏ। ਇਸ ਮੌਕੇ ਪ੍ਰਿੰਸੀਪਲ ਸ਼੍ਰੀ ਪੁਨੀਤ ਕੁਮਾਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ। Author : Malout Live