ਕਿਸਾਨਾਂ ਦੀ 'ਸੰਯੁਕਤ ਸਮਾਜ ਮੋਰਚਾ' ਪਾਰਟੀ ਨੂੰ ਨਹੀਂ ਮਿਲੀ ਮਾਨਤਾ, ਉਮੀਦਵਾਰਾਂ ਨੇ ਲਿਆ ਵੱਡਾ ਫ਼ੈਸਲਾ

ਮਲੋਟ:- ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਬਣਾਈ ਗਈ 'ਸੰਯੁਕਤ ਕਿਸਾਨ ਮੋਰਚਾ' ਪਾਰਟੀ ਨੂੰ ਲੱਗਿਆ ਵੱਡਾ ਝਟਕਾ। ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ ਮਾਨਤਾ ਨਹੀਂ ਦਿੱਤੀ ਗਈ ਹੈ ਅਤੇ ਨਾ ਹੀ ਅਜੇ ਤੱਕ ਕੋਈ ਚੋਣ ਨਿਸ਼ਾਨ ਦਿੱਤਾ ਗਿਆ ਹੈ।                          

ਇਸ ਲਈ 'ਸੰਯੁਕਤ ਸਮਾਜ ਮੋਰਚੇ' ਦੇ ਸਾਰੇ ਉਮੀਦਵਾਰ ਹੁਣ ਆਜ਼ਾਦ ਤੌਰ 'ਤੇ ਚੋਣਾਂ ਲੜਨਗੇ। ਦੱਸਣਯੋਗ ਹੈ ਕਿ ਅੱਜ ਪੰਜਾਬ 'ਚ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਹੈ, ਜਿਸ ਦੇ ਤਹਿਤ ਇਹ ਫ਼ੈਸਲਾ ਲਿਆ ਗਿਆ।