ਸ਼੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ ਸ੍ਰ.ਹਰਮਨਬੀਰ ਸਿੰਘ ਗਿੱਲ ਦੇ ਡੀ.ਆਈ.ਜੀ ਬਣਨ ਲਈ ਰਾਹ ਪੱਧਰਾ 

ਮਲੋਟ (ਸ਼੍ਰੀ ਮੁਕਤਸਰ ਸਾਹਿਬ) ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਸ੍ਰ.ਹਰਮਨਬੀਰ ਸਿੰਘ ਗਿੱਲ ਨੂੰ ਡੀ.ਆਈ.ਜੀ ਵਜੋਂ ਤਰੱਕੀ ਦਿੱਤੇ ਜਾਣ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ੍ਰ. ਹਰਮਨਬੀਰ ਸਿੰਘ ਗਿੱਲ ਸਮੇਤ ਦੋ ਹੋਰ ਆਈ.ਪੀ.ਐੱਸ ਅਧਿਕਾਰੀ ਰਾਜਪਾਲ ਸਿੰਘ ਅਤੇ ਸਤਿੰਦਰ ਸਿੰਘ ਦਾ ਨਾਮ ਵੀ ਡੀ.ਆਈ.ਜੀ ਵਜੋਂ ਤਰੱਕੀ ਦੇਣ ਵਾਲੇ ਅਧਿਕਾਰੀਆਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ । ਸਰਕਾਰ ਵੱਲੋਂ ਹਰੀ ਝੰਡੀ ਦਿਖਾਈ ਜਾਣ ਤੋਂ ਬਾਅਦ ਇੰਨਾਂ ਅਧਿਕਾਰੀਆਂ ਨੂੰ ਡੀ.ਆਈ.ਜੀ ਵਜੋਂ ਤਰੱਕੀ ਦੇ ਦਿੱਤੀ ਜਾਏਗੀ।

ਐੱਸ.ਐੱਸ.ਪੀ ਹਰਮਨਬੀਰ ਸਿੰਘ ਗਿੱਲ ਨੂੰ , ਸਾਲ 2017 ਦੌਰਾਨ ਆਈ.ਪੀ.ਐੱਸ ਬਣਾਇਆ ਗਿਆ ਸੀ। ਹਰਮਨਬੀਰ ਸਿੰਘ ਗਿੱਲ ਕੁੱਝ ਸਮਾਂ ਪਹਿਲਾਂ ਹੀ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਐੱਸ.ਐੱਸ.ਪੀ ਲਾਏ ਗਏ ਸਨ। ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਨਸ਼ਾ ਤਸਕਰਾਂ ਖਿਲਾਫ਼ ਮਿਸਾਲੀ ਸਖਤੀ ਕੀਤੀ ਅਤੇ ਅਪਰਾਧੀਆਂ ਨੂੰ ਕਾਬੂ ਕਰਨ ਲਈ ਪੂਰੀ ਪੁਲਿਸ ਫੋਰਸ ਨੂੰ ਨਿਵੇਕਲੇ ਢੰਗ ਨਾਲ ਗਾਈਡ ਕੀਤਾ। ਇਹ ਸ਼੍ਰੀ ਗਿੱਲ ਦੀ ਖਾਸੀਅਤ ਹੈ ਕਿ ਉਹ ਰਾਤ ਵਕਤ ਵੀ ਨਾਕਿਆ ਦੀ ਚੈਕਿੰਗ ਕਰਨ ਜਾਂਦੇ ਅਤੇ ਮੁਲਾਜ਼ਮਾਂ ਦੀਆਂ ਦੁੱਖ-ਤਕਲੀਫ਼ਾਂ ਸੁਣਦੇ ਸਨ । ਚੰਗਾ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਪਿੱਠ ਥਾਪੜਣਾ ਵੀ ਉਨ੍ਹਾਂ ਦੀ ਵਿਸ਼ੇਸ਼ ਪਹਿਲ ਕਦਮੀ ਰਹੀ ਹੈ। Author: Malout Live