ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਿਵਲ ਹਸਪਤਾਲ ਮਲੋਟ ਦਾ ਕੀਤਾ ਗਿਆ ਦੌਰਾ

ਮਲੋਟ: ਮਾਣਯੋਗ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਹਰਮਨਬੀਰ ਸਿੰਘ ਗਿੱਲ ਵੱਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜਿਲ੍ਹੇ ਵਿੱਚ ਨਸ਼ੇ ਦੀ ਰੋਕਥਾਮ ਸੰਬੰਧੀ ਯਤਨ ਕੀਤੇ ਜਾ ਰਹੇ ਹਨ। ਓਹਨਾਂ ਵੱਲੋਂ ਲੋਕਾਂ ਨਾਲ ਮਿਲ ਕੇ ਇਸ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਦੀ ਕੋਸ਼ਿਸ਼ ਜਾਰੀ ਹੈ, ਜਿਸ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਕਾਮਯਾਬ ਹੁੰਦਾ ਵੀ ਨਜ਼ਰ ਆ ਰਿਹਾ ਹੈ। ਓਹਨਾਂ ਵੱਲੋਂ ਸਿਵਲ ਹਸਪਤਾਲ ਮਲੋਟ ਵਿਖੇ ਦੌਰਾ ਕੀਤਾ ਗਿਆ ਅਤੇ

ਇੱਥੇ ਦਾਖ਼ਲ ਨਸ਼ਾ ਪੀੜਤ ਮਰੀਜ਼ਾਂ ਨਾਲ ਮਿਲ ਕੇ ਗੱਲਬਾਤ ਕਰਦੇ ਹੋਏ ਓਹਨਾਂ ਨੂੰ ਨਸ਼ਾ ਛੱਡਣ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਸਮੇਂ ਓਹਨਾਂ ਵੱਲੋਂ ਹਸਪਤਾਲ ਦਾ ਜਾਇਜ਼ਾ ਲੈਂਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਅਤੇ ਸਮੂਹ ਸਟਾਫ਼ ਵੱਲੋਂ ਇਲਾਕਾ ਨਿਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਵਧੀਆ ਸਿਹਤ ਸੇਵਾਵਾਂ ਦੀ ਸ਼ਲਾਂਘਾ ਵੀ ਕੀਤੀ ਗਈ। ਇਸ ਸਮੇਂ ਐੱਸ.ਪੀ ਡੀ ਰਮਨਦੀਪ ਸਿੰਘ ਭੁੱਲਰ, ਡੀ.ਐੱਸ.ਪੀ ਫਤਹਿ ਸਿੰਘ ਬਰਾੜ, ਡਾ. ਭੁਪੇਸ਼ ਬਾਂਸਲ, ਸੁਖਨਪਾਲ ਸਿੰਘ, ਦਵਿੰਦਰ ਕੌਰ, ਭਗਵੰਤ ਕੌਰ, ਰੇਨੂੰ, ਨਰਿੰਦਰ ਅਤੇ ਹੋਰ ਹਾਜ਼ਿਰ ਸਨ। Author: Malout Live