District News

ਸੂਬੇ ਦੀ ਅਮਨ ਸ਼ਾਂਤੀ ਲਈ ਆਪਾ ਵਾਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਜਿਲ੍ਹਾ ਪੁਲਿਸ ਵੱਲੋਂ ਦਿੱਤੀ ਗਈ ਸ਼ਰਧਾਂਜਲੀ

ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ:- ਸ.ਸਰਬਜੀਤ ਸਿੰਘ ਐੱਸ.ਐੱਸ.ਪੀ

ਮਲੋਟ:- ਸ.ਸਰਬਜੀਤ ਸਿੰਘ ਐੱਸ.ਐੱਸ.ਪੀ ਦੀ ਅਗਵਾਈ ਵਿੱਚ ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਵਿੱਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋ ਮਾਨਯੋਗ ਸ਼੍ਰੀ ਅਰੁਣਵੀਰ ਵਸ਼ਿਸ਼ਟ ਸ਼ੈਸ਼ਨ ਜੱਜ ਸ਼੍ਰੀ ਮੁਕੁਤਸਰ ਸਾਹਿਬ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ (ਆਈ.ਏ.ਐੱਸ) ਜੀ ਨੇ ਸ਼ਿਰਕਤ ਕੀਤੀ ਅਤੇ ਇਸ ਸਮਾਗਮ ਵਿੱਚ ਪਰੇਡ ਵੱਲੋਂ ਬੈਂਡ ਦੀਆਂ ਧੁਨਾਂ ਤੇ ਸ਼ੋਕ ਸਲਾਮੀ ਦੇ ਕੇ ਸ਼ਹੀਦ ਪੁਲਿਸ ਮੁਲਾਜਮਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮਾਨਯੋਗ ਸ.ਸਰਬਜੀਤ ਸਿੰਘ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਜੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਸਿਲ ਦੇ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਪਿਛਲੇ ਸਮੇਂ ਤੋਂ ਦੇਸ਼ ਦੀ ਸੁਰੱਖਿਆ ਲਈ ਕਰੀਮਨਲ ਵਿਅਕਤੀਆ ਨਾਲ ਲੜਦੇ ਹੋਏ ਜੋ ਪੁਲਿਸ ਮੁਲਾਜਮ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸਾਡੇ ਵੱਲੋਂ ਦਿੱਲੋਂ ਸਲਾਮ ਹੈ ਅਤੇ ਉਨ੍ਹਾਂ ਦੇ ਪਰਿਵਾਰਾ ਨਾਲ ਹਮੇਸ਼ਾ ਅਸੀ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਖੜੇ ਹਾਂ। ਜੋ ਜਵਾਨ ਆਪਣੇ ਦੇਸ਼ ਲਈ ਜਾਨ ਦਿੰਦੇ ਹਨ ਉਹ ਭਾਂਵੇ ਕਿਸੇ ਫੋਰਸ ਵਿੱਚ ਤਾਇਨਾਤ ਹੋਵੇ ਉਨ੍ਹਾਂ ਮਕਸਦ ਇੱਕ ਹੈ ਸਿਰਫ ਦੇਸ਼ ਦੀ ਸੁਰੱਖਿਆਂ ਕਰਨਾ।

ਭਾਂਵੇ ਕੋਈ ਤਿਉਹਾਰ ਜਾਂ ਘਰ ਵਿੱਚ ਕੋਈ ਪ੍ਰੋਗਰਾਮ ਹੋਵੇ ਹੈ ਪਰ ਜਵਾਨ ਆਪਣੀ ਡਿਊਟੀ ਲਈ ਹਮੇਸ਼ਾ ਤਾਇਨਾਤ ਰਹਿੰਦਾ ਹੈ ਅਤੇ ਦੇਸ਼ ਦੀ ਸੁਰੱਖਿਆਂ ਨੂੰ ਪਹਿਲ ਦਿੰਦਾ ਹੈ।  ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਭਾਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫਰਜ਼ਾ ਨੂੰ ਤਨਦੇਹੀ ਨਾਲ ਨਿਭਾਉਂਦੀ ਰਹਾਂਗੇ। ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਮੁਲਾਜਮਾਂ ਨੇ ਸਾਡਾ ਨਹੀ ਸਾਡੇ ਦੇਸ਼ ਦਾ ਨਾਮ ਵੀ ਉੱਚਾ ਕੀਤਾ ਹੈ ਅਤੇ ਅਸੀ ਹਮੇਸ਼ਾ ਸ਼ਹੀਦ ਪੁਲਿਸ ਮੁਲਾਜਮਾਂ ਦੇ ਪਰਿਵਾਰਾ ਨਾਲ ਖੜੇ ਰਹਾਂਗੇ ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦੀ  ਕਿਸੇ ਤਰਾਂ ਦੀ ਕੋਈ ਮੁਸ਼ਕਲ ਸਮੇਂ ਮੱਦਦ ਕਰ ਸਕੀਏ ਇਹ ਸਾਡੇ ਲਈ ਸ਼ਹੀਦਾ ਪ੍ਰਤੀ ਸ਼ਰਧਾਂਜਲੀ ਹੋਵੇਗੀ। ਮੁੱਖ ਮਹਿਮਾਨ ਸ਼੍ਰੀ ਅਰੁਣਵੀਰ ਵਸ਼ਿਸਟ ਜਿਲ੍ਹਾਂ ਸ਼ੈਸ਼ਨ ਜੱਜ ਨੇ ਕਿਹਾ ਕਿ ਦੂਸਰਿਆ ਨੂੰ ਬਚਾਉਣ ਲਈ ਆਪਣੀਆਂ ਜਿੰਦਗੀਆਂ ਨੂੰ ਕਰਬਾਨ ਕਰ ਗਏ ਹਨ ਇਨ੍ਹਾਂ ਸ਼ਹੀਦਾਂ ਨੂੰ ਅਸੀ ਸਲਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦਾ ਸਮਾਂ ਇਹਨ੍ਹਾਂ ਸ਼ਹੀਦਾਂ ਨੂੰ ਅਸੀ ਨਮਨ ਕਰਦੇ ਹਾਂ ਨਾਲ ਸਾਨੂੰ ਸ਼ਹੀਦਾਂ ਤੇ ਫਕਰ ਹੈ ਉਨ੍ਹਾਂ ਦੇ ਜੱਜਬੇ ਤੇ ਸਾਨੂੰ ਹਮੇਸ਼ਾ ਮਾਨ ਰਹੇਗਾ। ਇਸ ਪ੍ਰੋਗਰਾਮ ਦੇ ਸਟੇਜ ਸੈਕਟਰੀ ਵਜੋਂ ਐੱਸ.ਆਈ ਜਗਸੀਰ ਸਿੰਘ ਨੇ ਆਪਣੀ ਡਿਊਟੀ ਨਿਭਾਈ ਅਤੇ ਸ਼੍ਰੀ ਰਛਪਾਲ ਸਿੰਘ ਡੀ.ਐੱਸ.ਪੀ (ਪੀ.ਬੀ.ਆਈ) ਵੱਲੋਂ ਦੇਸ਼ ਦੀਆਂ ਵੱਖ ਵੱਖ ਸੁਰੱਖਿਆਂ ਫੋਰਸਾਂ ਦੇ ਸ਼ਹੀਦਾ ਹੋਏ ਅਫਸਰਾਂ ਅਤੇ ਜਵਾਨਾਂ ਦੇ ਨਾਮ ਦੀ ਸੂਚੀ ਪੜ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਅਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੱਲੋਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਨ੍ਹਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ। ਸ. ਸੁਖਵਿੰਦਰ ਸਿੰਘ ਪੀ.ਪੀ.ਐੱਸ ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਹਥਿਆਰ ਨੀਵੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵੱਲੋਂ ਮਾਤਵੀਂ ਧੁੰਨ ਵਜਾਈ ਗਈ। ਸ਼ਹੀਦ ਪੁਲਿਸ ਪਰਿਵਾਰਾਂ ਨੂੰ ਸਨਮਾਨਿਤ ਚਿੰਨ ਦੇ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਮਾਨਯੋਗ ਸ਼ੈਸ਼ਨ ਜੱਜ ਸਾਹਿਬ, ਡਿਪਟੀ ਕਮੀਸ਼ਨਰ ਸਹਿਬ ਅਤੇ ਐੱਸ.ਐੱਸ.ਪੀ ਸਾਹਿਬ ਜੀ ਨੇ ਸ਼ਹੀਦ ਪੁਲਿਸ ਦੇ ਪਰਿਵਾਰਾਂ ਨਾਲ ਬੈਠ ਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਸੁਣ ਕੇ ਨਿਪਟਾਰਾ ਕੀਤਾ ਗਿਆ ਤੇ ਉਨ੍ਹਾਂ ਪਰਿਵਾਰਾਂ ਦੇ ਨਾਲ ਅਫਸਰ ਸਹਿਬਾਨਾਂ ਵੱਲੋਂ ਲੰਚ ਕੀਤਾ ਗਿਆ। ਇਸ ਮੌਕੇ, ਸ਼੍ਰੀ ਕੁਲਵੰਤ ਰਾਏ ਐੱਸ.ਪੀ (ਪੀ.ਬੀ.ਆਈ), ਸ਼੍ਰੀ ਰਾਜਪਾਲ ਹੁੰਦਲ ਐੱਸ.ਪੀ (ਡੀ), ਸ਼੍ਰੀ ਨਰਿੰਦਰ ਸਿੰਘ ਡੀ.ਐੱਸ.ਪੀ (ਗਿੱਦੜਬਾਹਾ), ਸ਼੍ਰੀ ਹਰਵਿੰਦਰ ਸਿੰਘ ਚੀਮਾ ਡੀ.ਐੱਸ.ਪੀ (ਸ.ਡ) ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਜਸਪਾਲ ਸਿੰਘ ਡੀ.ਐੱਸ.ਪੀ.(ਮਲੋਟ), ਸਮੂਹ ਥਾਣਾ ਅਫਸਰਾਨ ਅਤੇ ਦਫਤਰੀ ਸਟਾਫ ਹਾਜ਼ਰ ਸਨ।

Leave a Reply

Your email address will not be published. Required fields are marked *

Back to top button