District NewsMalout News
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਕੇ ਕਲਾਂ (ਬਠਿੰਡਾ) ਵਿੱਚ ਡਾ. ਬੀ.ਆਰ ਅੰਬੇਡਕਰ ਜੈਯੰਤੀ ਮਨਾਈ
ਮਲੋਟ:- ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਕੇ ਕਲਾਂ (ਬਠਿੰਡਾ) ਵਿਖੇ ਪ੍ਰਿੰਸੀਪਲ ਸ਼੍ਰੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਡਾ. ਬੀ.ਆਰ ਅੰਬੇਡਕਰ ਸਾਹਿਬ ਜੀ ਦਾ 131ਵਾਂ ਜਨਮ ਦਿਹਾੜਾ ਮਨਾਇਆ ਗਿਆ। ਜਿਸ ਦੌਰਾਨ ਉਨ੍ਹਾਂ ਦੇ ਜੀਵਨ ਤੇ ਆਧਾਰਿਤ ਕੁਇਜ਼, ਭਾਸ਼ਣ, ਕਵਿਤਾ ਮੁਕਾਬਲੇ ਹਾਊਸ ਵਾਈਜ਼ ਕਰਵਾਏ ਗਏ।
ਸਕੂਲ ਦੀਆਂ ਸਾਰੀਆਂ ਜਮਾਤਾਂ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਸਟੇਜ ਦਾ ਸੰਚਾਲਨ ਸ. ਬਲਤੇਜ ਸਿੰਘ ਅਤੇ ਮੈਡਮ ਜਸਪ੍ਰੀਤ ਕੌਰ ਨੇ ਕੀਤਾ। ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਕੂਲ ਦੇ ਬਾਕੀ ਅਧਿਆਪਕਾਂ ਨੇ ਵੀ ਇਸ ਮੁਕਾਬਲੇ ਵਿੱਚ ਸ਼ਮੂਲੀਅਤ ਕੀਤੀ।
Author : Malout Live