ਸ.ਸ.ਸ.ਸ (ਮੁੰਡੇ) ਅਬੁੱਲ ਖੁਰਾਣਾ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਮਲੋਟ:- ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਬਿਮਲਾ ਰਾਣੀ ਦੀ ਯੋਗ ਅਗਵਾਈ ਹੇਠ ਸ.ਸ.ਸ.ਸ ਸਕੂਲ (ਮੁੰਡੇ) ਅਬੁੱਲ ਖੁਰਾਣਾ ਦੇ ਲੀਗਲ ਲਿਟਰੇਸੀ ਕਲੱਬ ਵੱਲੋਂ ਬੀਤੇ ਦਿਨ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਵਾਇਆ ਗਿਆ।

ਇਸ ਵਿੱਚ ਪਿੰਡ ਦੇ ਸਤਿਕਾਰਯੋਗ ਨਾਗਰਿਕਾਂ ਨੇ ਹਿੱਸਾ ਲਿਆ। ਕਲੱਬ ਇੰਚਾਰਜ ਰੋਹਿਤ ਜਿੰਦਲ ਅਤੇ ਊਸ਼ਾ ਰਾਣੀ ਦੁਆਰਾ ਪਿੰਡ ਵਾਸੀਆਂ ਨੂੰ ਆਪਣੇ ਵਿਚਾਰਾਂ ਨਾਲ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿੱਚ ਸੁਰਿੰਦਰ ਕੁਮਾਰ ਅਤੇ ਸਮੂਹ ਸਟਾਫ ਨੇ ਪੂਰਾ ਸਹਿਯੋਗ ਦਿੱਤਾ।