ਸ.ਸ.ਸ.ਸ. ਕੰਨਿਆ ਮਲੋਟ ਵਿਖੇ ਟ੍ਰੈਫਿਕ ਨਿਯਮਾਂ ਸੰਬੰਧੀ ਦਿੱਤੀ ਜਾਣਕਾਰੀ
ਮਲੋਟ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਲੋਟ ਵਿੱਚ ਅੱਜ ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਸ. ਗੁਰਬਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਨਿਰਮਲ ਪ੍ਰੀਤ ਕੌਰ ਦੀ ਦੇਖ-ਰੇਖ ਹੇਠ ਟ੍ਰੈਫਿਕ ਨਿਯਮਾਂ ਸੰਬੰਧੀ ਮੀਟਿੰਗ ਕੀਤੀ ਗਈ। ਜਿਸ ਵਿੱਚ ਮੁੱਖ ਬੁਲਾਰੇ ਡਾ. ਹਰਿਭਜਨ ਪ੍ਰਿਯਾਦਰਸ਼ੀ ਨੇ ਵਿਦਿਆਰਥਣਾਂ ਨੂੰ ਟ੍ਰੈਫਿਕ ਸੰਬੰਧੀ ਜਾਣਕਾਰੀ ਦਿੱਤੀ। ਇਸ ਸੰਬੰਧੀ ਭਰਪੂਰ ਜਾਣਕਾਰੀ ਦਿੰਦਿਆਂ ਕਿਹਾ ਕਿ ਟ੍ਰੈਫਿਕ ਨਿਯਮਾਂ ਦਾ ਪਾਲਣ ਕਰਨਾ ਮਨੁੱਖੀ ਜੀਵਨ ਵਿੱਚ ਓਨਾ ਹੀ ਜ਼ਰੂਰੀ ਹੈ ਜਿੰਨਾ ਅਨੁਸ਼ਾਸਨ ਦਾ ਪਾਲਣ ਕਰਨਾ। ਜੇਕਰ ਅਸੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਹਾਦਸਾ ਹੋਣਾ ਤੈਅ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਖੱਬੇ ਪਾਸੇ ਪੈਦਲ ਚੱਲਣਾ ਚਾਹੀਦਾ ਹੈ, ਹੈਲਮੇਟ ਪਹਿਨਣਾ ਚਾਹੀਦਾ ਹੈ ਅਤੇ ਸਿਗਨਲ ਲਾਈਟ ਅਨੁਸਾਰ ਹੀ ਸੜਕ ਪਾਰ ਕਰਨੀ ਚਾਹੀਦੀ ਹੈ। ਕਾਰ ਚਾਲਕ ਅਤੇ ਕਾਰ ਵਿੱਚ ਬੈਠਣ ਵਾਲੇ ਸਾਰੇ ਵਿਅਕਤੀਆਂ ਨੂੰ ਸੀਟ ਬੈਲਟ ਜ਼ਰੂਰ ਪਹਿਨਣੀ ਚਾਹੀਦੀ, ਅਤੇ ਨਸ਼ੇ ਵਰਗੀ ਚੀਜ਼ ਦਾ ਸੇਵਨ ਕਰਕੇ ਵਹੀਕਲ ਬਿਲਕੁੱਲ ਨਹੀ ਚਲਾਉਣਾ ਚਾਹੀਦਾ ਆਦਿ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਸਮੂਹ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਅਸੀਂ ਸਾਰੀ ਉਮਰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਆਪਣੇ ਵਾਹਨ ਚਲਾਵਾਂਗੇ। ਇਸ ਸਮੇਂ ਸਕੂਲ ਦੀਆਂ ਸਮੂਹ ਵਿਦਿਆਰਥਣਾਂ ਅਤੇ ਸਕੂਲ ਸਟਾਫ ਹਾਜਿਰ ਸੀ। Author: Malout Live