Malout News

ਰੈੱਡ ਹਿੱਲ ਰਿਜੋਰਟ (ਹੋਟਲ ਅਲਾਸਕਾ) ਮਲੋਟ ਵਿਖੇ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ- ਡਿਪਟੀ ਕਮਿਸ਼ਨਰ

ਮਲੋਟ:- ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ 3 ਦਸੰਬਰ 2022 ਦਿਨ ਵੀਰਵਾਰ ਨੂੰ ਰੈੱਡ ਹਿੱਲ ਰਿਜੋਰਟ (ਹੋਟਲ ਅਲਾਸਕਾ) ਅਬੋਹਰ ਰੋਡ ਮਲੋਟ ਵਿਖੇ ਸਵੇਰੇ 11:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਇਲਾਵਾ ਸ਼੍ਰੀ ਕ੍ਰਿਪਾ ਸ਼ੰਕਰ ਸਰੋਜ ਆਈ.ਏ.ਐੱਸ ਵਧੀਕ ਮੁੱਖ ਸਕੱਤਰ ਅਤੇ ਸ਼੍ਰੀਮਤੀ ਮਾਧਵੀ ਕਟਾਰੀਆ ਆਈ.ਏ.ਐੱਸ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਸ਼ੇਸ਼ ਮਹਿਮਾਨ ਵਜੋ ਸ਼ਾਮਿਲ ਹੋਣਗੇ।  ਇਸ ਪ੍ਰੋਗਰਾਮ ਵਿੱਚ ਅਲਿਮਕੋ ਵੱਲੋਂ ਜਿਹੜੇ ਦਿਵਿਆਂਗ ਵਿਅਕਤੀਆਂ ਦੀ ਆਰਟੀਫਿਸ਼ੀਅਲ ਲਿੰਬਜ ਲਗਾਉਣ ਲਈ ਜ਼ਿਲ੍ਹੇ ਵਿੱਚ ਅਸੈਸਮੈਂਟ ਕੈਂਪ ਲਗਾ ਕੇ ਅਸੈਸਮੈਂਟ ਕੀਤੀ ਗਈ ਸੀ। ਉਹਨਾਂ ਨੂੰ ਆਰਟੀਫਿਸ਼ੀਅਲ ਲਿੰਬਜ/ ਵੀਲ ਚੇਅਰਜ਼ ਆਦਿ ਦੀ ਕੈਬਨਿਟ ਮੰਤਰੀ ਵੱਲੋਂ ਵੰਡ ਕੀਤੀ ਜਾਵੇਗੀ। ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ/ ਡਿਸਏਬਿਲਟੀ ਕਾਰਡ ਬਣਾਉਣ ਸੰਬੰਧੀ ਫਾਰਮ ਭਰੇ ਜਾਣਗੇ। ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਨੂੰ ਕਰਜਾ ਸਕੀਮ ਦੀ ਸ਼ੁਰੂਆਤ ਕੀਤੀ ਜਾਵੇਗੀ । ਇਸ ਮੌਕੇ ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ ਜਿਹਨਾਂ ਨੇ ਅਸੈਸਮੈਂਟ ਕੈਂਪਾਂ ਦੌਰਾਨ ਬਨਾਵਟੀ ਅੰਗ ਲਗਵਾਉਣ ਸੰਬੰਧੀ ਅਸੈਸਮੈਂਟ ਕਰਵਾਈ ਸੀ ਅਤੇ ਕਰਜਾ ਲੈਣ ਦੇ ਚਾਹਵਾਨ ਦਿਵਿਆਂਗ ਵਿਅਕਤੀ 3 ਦਸੰਬਰ ਨੂੰ ਸਵੇਰੇ 10:00 ਵਜੇ ਰੈੱਡ ਹਿੱਲ ਰਿਜੋਰਟ (ਹੋਟਲ ਅਲਾਸਕਾ) ਅਬੋਹਰ ਰੋਡ ਮਲੋਟ ਵਿਖੇ ਪਹੁੰਚ ਕੇ ਲਾਭ ਪ੍ਰਾਪਤ ਕਰ ਸਕਦੇ ਹਨ।

Author: Malout Live

Leave a Reply

Your email address will not be published. Required fields are marked *

Back to top button