“ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2” ਤਹਿਤ ਰਾਜ ਪੱਧਰੀ ਖੇਡਾਂ ਗੇਮ ਸ਼ੂਟਿੰਗ ਦੀ ਸ਼ੁਰੂਆਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ -2 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ (ਗੇਮ ਸ਼ੂਟਿੰਗ) ਸ਼ੂਟਿੰਗ ਰੇਂਜ, ਦਸ਼ਮੇਸ਼ ਗਰਲਜ਼ ਕਾਲਜ, ਪਿੰਡ ਬਾਦਲ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਏ। ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਕੀਤੀ।ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਖਿਡਾਰੀਆਂ ਨੂੰ ਵੱਧ-ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਜ਼ਰੂਰੀ ਅੰਗ ਹਨ। ਵਿਦਿਆਰਥੀ ਜੀਵਨ ਵਿੱਚ ਪੜਾਈ ਦੇ ਨਾਲ-ਨਾਲ ਖੇਡਾਂ ਵੀ ਅਤਿ ਜਰੂਰੀ ਹਨ। ਇਸ ਮੌਕੇ ਉਹਨਾਂ ਖਿਡਾਰੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਹੋਣ ਵਾਲੇ ਪ੍ਰਦੂਰਸ਼ਨ ਤੋਂ ਬਚਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਫਾਇਰ ਚਲਾ ਕੇ ਸ਼ੂਟਿੰਗ ਗੇਮ ਦੇ ਖਿਡਾਰੀਆਂ ਦਾ ਮਨੋਬਲ ਵਧਾਇਆ। ਇਸ ਪ੍ਰੋਗਰਾਮ ਵਿੱਚ ਖੇਡ ਵਿਭਾਗ ਦੇ ਸਮੂਹ ਸ਼ੂਟਿੰਗ ਕੋਚ, ਗੇਮ ਇੰਚਾਰਜ ਅਤੇ ਪਿੰਡ ਪੰਚਾਇਤ ਦੇ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਿਰ ਰਹੇ। ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜਿਲ੍ਹਾ ਖੇਡ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜ ਪੱਧਰੀ ਖੇਡਾਂ ਵਿੱਚ ਪੰਜਾਬ ਰਾਜ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਸ ਦੌਰਾਨ ਸ਼੍ਰੀ ਭੋਲਾ ਰਾਮ ਨਾਇਸ ਤਹਿਸੀਲਦਾਰ, ਸ਼੍ਰੀ ਸੁਰਿੰਦਰ ਸਿੰਘ ਸੰਘਾ ਪ੍ਰਿੰਸੀਪਲ ਦਸ਼ਮੇਸ਼ ਗਰਲਜ਼ ਕਾਲਜ ਬਾਦਲ, ਸ਼੍ਰੀਮਤੀ ਵਨੀਤਾਪ੍ਰਿੰਸੀਪਲ ਦਸ਼ਮੇਸ਼ ਬੀ.ਐੱਡ ਕਾਲਜ ਬਾਦਲ, ਸ਼੍ਰੀਮਤੀ ਰੀਤੂ ਨੰਦਾ, ਪ੍ਰਿੰਸੀਪਲ ਦਸ਼ਮੇਸ਼ ਗਰਲਜ਼ ਸ.ਸ.ਸਕੂਲ ਬਾਦਲ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੀ ਸ਼ੁਰੁਆਤ ਵਿੱਚ ਲੜਕੀਆਂ ਵੱਲੋਂ ਸ਼ਬਦ ਦਾ ਗੁਨਗਾਨ ਕੀਤਾ ਗਿਆ। ਇਸ ਤੋਂ ਬਾਅਦ ਲੜਕੀਆਂ ਵੱਲੋਂ ਸੱਮੀ ਡਾਂਸ ਦਾ ਪ੍ਰਦਰਸ਼ਨ ਕੀਤਾ ਗਿਆ। ਖੇਡ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਸਨਾਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। Author: Malout Live