ਸਾਂਝ ਕੇਂਦਰ ਸਦਰ ਮਲੋਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਲੋਟ ਵਿਖੇ ਬੱਚਿਆਂ ਨੂੰ ਵੰਡੀ ਗਈ ਸਟੇਸ਼ਨਰੀ

ਮਲੋਟ: ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਅਰਜ਼ ਡਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਅਤੇ ਕਪਤਾਨ ਪੁਲਿਸ (ਸਥਾਨਕ)-ਕਮ-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਸ਼੍ਰੀ ਕੁਲਵੰਤ ਰਾਏ ਪੀ.ਪੀ.ਐੱਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਂਝ ਕੇਂਦਰ ਸਦਰ ਮਲੋਟ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਲੋਟ 1 ਵਿਖੇ

ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਸਬ-ਡਵੀਜਨ ਸਾਂਝ ਕੇਦਰ ਇੰਚਾਰਜ ਏ.ਐੱਸ.ਆਈ ਅਮਨਪ੍ਰੀਤ ਸਿੰਘ, ਏ.ਐੱਸ.ਆਈ ਸੁਖਵਿੰਦਰ ਸਿੰਘ, ਐੱਸ.ਸੀ.ਟੀ ਸੁਖਪਾਲ ਸਿੰਘ, ਰਸ਼ਪਾਲ ਸਿੰਘ ਤੋਂ ਇਲਾਵਾ ਸਾਂਝ ਕਮੇਟੀ ਮੈਬਰ ਦਰਸ਼ਨ ਕਾਂਸਲ ਅਤੇ ਰਣਜੀਤ ਕੌਰ ਵਿਸ਼ੇਸ਼ ਤੋਰ ਤੇ ਹਾਜ਼ਿਰ ਸਨ। ਇਸ ਦੌਰਾਨ ਸਕੂਲ ਹੈੱਡ ਟੀਚਰ ਰਕੇਸ਼ ਗਰਗ ਵੱਲੋਂ ਸਾਂਝ ਟੀਮ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ। Author: Malout Live