ਸਰਕਾਰੀ ਹਾਈ ਸਕੂਲ ਕਰਮਗੜ੍ਹ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਮਲੋਟ ਦੁਆਰਾ ਸਕੂਲ ਦੇ ਬੱਚਿਆਂ ਨੂੰ ਵੰਡੀ ਗਈ ਸਟੇਸ਼ਨਰੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਕਾਰੀ ਹਾਈ ਸਕੂਲ ਕਰਮਗੜ੍ਹ ਵਿਖੇ ਮੁੱਖ ਅਧਿਆਪਿਕਾ ਸ੍ਰੀਮਤੀ ਡਿੰਪਲ ਵਰਮਾ ਦੇ ਯਤਨਾਂ ਸਦਕਾ ਭਾਰਤ ਵਿਕਾਸ ਪ੍ਰੀਸ਼ਦ ਮਲੋਟ ਦੁਆਰਾ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਦੀ ਵੰਡ ਕੀਤੀ ਗਈ।

ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਟੇਟ ਪ੍ਰਧਾਨ ਸ਼੍ਰੀ ਰਜਿੰਦਰ ਪਪਨੇਜਾ, ਮਲੋਟ ਬ੍ਰਾਂਚ ਦੇ ਪ੍ਰਧਾਨ ਸ੍ਰੀ ਸੁਰਿੰਦਰ ਮਦਾਨ, ਸ੍ਰੀ ਅਮਰ ਲਾਲ ਮੁੰਜਾਲ, ਸ੍ਰੀ ਸੁਸ਼ੀਲ ਜਲੋਤਰਾ, ਸ਼੍ਰੀ ਸੋਹਨ ਲਾਲ ਗੁੰਬਰ ਅਤੇ ਸ੍ਰੀ ਲਖਪਤ ਰਾਏ ਗੁਪਤਾ ਮੌਜੂਦ ਸਨ। ਇਸ ਦੌਰਾਨ ਮੁੱਖ ਅਧਿਆਪਿਕਾ, ਸਮੂਹ ਸਟਾਫ਼ ਅਤੇ ਸਕੂਲ ਪ੍ਰਬੰਧਕੀ ਕਮੇਟੀ ਨੇ ਭਾਰਤ ਵਿਕਾਸ ਪ੍ਰੀਸ਼ਦ ਦਾ ਬੱਚਿਆਂ ਦੀ ਪੜ੍ਹਾਈ ਵਿੱਚ ਸਹਿਯੋਗ ਦੇਣ ਲਈ ਤਹਿ-ਦਿੱਲੋਂ ਧੰਨਵਾਦ ਕੀਤਾ। Author : Malout Live