ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ- ਆਈ.ਜੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਸ਼੍ਰੀ ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ. ਆਈ.ਜੀ ਫਰੀਦਕੋਟ, ਰੱਜ਼ ਫਰੀਦਕੇਟ ਦੀ ਪ੍ਰਧਾਨਗੀ ਹੇਠ ਨਸ਼ਿਆਂ ਦੀ ਰੋਕਥਾਮ ਸੰਬੰਧੀ ਇੱਕ ਅਹਿਮ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ੍ਰੀ ਭਾਗੀਰਥ ਸਿੰਘ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ, ਡਾ.ਅਜੀਤ ਪਾਲ ਸਿੰਘ ਐੱਸ.ਡੀ.ਐਮ.ਗਿੱਦੜਬਾਹਾ, ਡਾ. ਨਵਜੋਤ ਕੌਰ ਸਿਵਿਲ ਸਰਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਆਹੁਦੇਦਾਰਾਂ ਨੇ ਭਾਗ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਸੰਧੂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਿਲ੍ਹੇ ਅੰਦਰ ਨਸ਼ੇ ਦੀ ਤਸਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕੈਮਿਸਟ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਬਿਨ੍ਹਾਂ ਲਾਇਸੰਸ ਦਵਾਈਆਂ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੀ ਵੀ ਕੀਤੀ ਜਾਵੇਗੀ। ਉਹਨਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਕੈਮਿਸਟ ਦੁਕਾਨਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਤੇ ਹਰ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ ਤੇ ਸੀ.ਸੀ.ਟੀ.ਵੀ ਕੈਮਰੇ ਜਰੂਰ ਲੱਗੇ ਹੋਣੇ ਚਾਹੀਦੇ ਹਨ ਅਤੇ ਇਹਨਾਂ ਕੈਮਰਿਆਂ ਦੀ ਸਮੇਂ-ਸਮੇਂ ਤੇ ਚੈਕਿੰਗ ਵੀ ਕੀਤੀ ਜਾਵੇ। ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਾਗਰੂਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। Author : Malout Live