ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਅਤੇ ਕਿਸ਼ੋਰ ਮਜ਼ਦੂਰੀ ਨੂੰ ਰੋਕਣ ਲਈ ਚੁੱਕੇ ਜਾ ਰਹੇ ਹਨ ਸਖ਼ਤ ਕਦਮ

ਸ਼੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਵਰਨਜੀਤ ਕੌਰ ਐੱਸ.ਡੀ.ਐੱਮ. ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਖਾਤਮੇਂ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਤਹਿਤ ਚੈਕਿੰਗ ਟੀਮ ਨੇ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਅਤੇ ਮੰਡੀ ਬਰੀਵਾਲਾ ਵਿੱਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ। ਚੈਕਿੰਗ ਟੀਮ ਨੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਦੁਕਾਨਦਾਰਾਂ ਨੂੰ ਬਾਲ ਮਜਦੂਰੀ ਐਕਟ ਬਾਰੇ ਦੱਸਿਆ ਗਿਆ ਅਤੇ ਜਿਹੜੀਆਂ ਦੁਕਾਨਾਂ ਤੇ ਬਾਲ ਮਜਦੂਰੀ ਕਰਦੇ ਬੱਚੇ ਪਾਏ ਗਏ, ਉਹਨਾਂ ਦੁਕਾਨਦਾਰਾਂ ਖਿਲਾਫ਼ ਮੌਕੇ ‘ਤੇ ਕਾਰਵਾਈ ਵੀ ਕੀਤੀ ਗਈ। ਇਸ ਮੌਕੇ ਟੀਮ ਵਿੱਚ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਡਾ.ਸੀਮਾ ਗੋਇਲ, ਗੁਰਵਿੰਦਰ ਸਿੰਘ ਵਿਰਕ ਤਹਿਸੀਲਦਾਰ, ਹਰਿੰਦਰਪਾਲ ਸਿੰਘ ਬੇਦੀ ਨਾਇਬ ਤਹਿਸੀਲਦਾਰ, ਸਤਵੰਤ ਕੌਰ ਸੀ.ਡੀ.ਪੀ.ਓ, ਸੋਰਵ ਚਾਵਲਾ ਚਾਈਲਡ ਪ੍ਰੋਟੈਕਸ਼ਨ ਅਫਸਰ, ਲਵਪ੍ਰੀਤ ਕੌਰ ਲੇਬਰ ਇੰਸਪੈਕਟਰ ਅਤੇ ਪ੍ਰਦੀਪ ਮਿੱਤਲ ਵੀ ਮੌਜੂਦ ਸਨ। Author: Malout Live