ਮੁਲਾਜਮਾਂ ਨੂੰ ਮੁਅੱਤਲ ਕੀਤੇ ਜਾਣ ਦੇ ਰੋਸ ਵਜੋਂ ਪਾਵਰਕਾਮ ਮੁਲਾਜਮਾਂ ਨੇ ਲਗਾਇਆ ਧਰਨਾ

ਸ਼੍ਰੀ ਮੁਕਤਸਰ ਸਾਹਿਬ:- ਭ੍ਰਿਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਗੁਰਤੇਜ ਸਿੰਘ ਏ.ਈ.ਈ ਮੇਨਜ਼ ਅਤੇ ਕਲਰਕ ਸੰਗੀਤ ਸਹੋਤਾ ਕਲਰਕ ਅਤੇ ਸ਼੍ਰੀ ਮੁਕਤਸਰ ਸਾਹਿਬ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ਡਿਵੀਜ਼ਨ ਦੇ ਸਾਰੇ ਅਧਿਕਾਰੀਆਂ ਨੂੰ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਲਈ ਵਲੰਟਰੀ ਡਿਸਕਲੋਜ਼ਰ ਸਕੀਮ ਸੰਬੰਧੀ ਵਪਾਰਕ ਦੱਤਾ ਦੀ ਘੋਰ ਉਲੰਘਣਾ ਕਰਨ 'ਤੇ ਮੁਲਤਵੀਂ ਕਰ ਦਿੱਤਾ ਗਿਆ ਸੀ। ਜਿਸ ਦੇ ਵਿਰੋਧ ਵਿੱਚ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੀ.ਐੱਸ.ਪੀ.ਸੀ ਕਰਮਚਾਰੀਆਂ ਵੱਲੋਂ ਕੋਟਲਾ ਰੋਡ ਤੇ ਬਿਜਲੀ ਬੋਰਡ ਦਫ਼ਤਰ ਦੇ ਵਿੱਚ ਧਰਨਾ ਲਗਾ ਦਿੱਤਾ ਗਿਆ। ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਸਰਾਸਰ ਬਿਜਲੀ ਬੋਰਡ ਦੇ ਕਰਮਚਾਰੀਆਂ ਨਾਲ ਧੱਕਾ ਕਰ ਰਹੀ, ਪਹਿਲਾਂ ਹੀ ਕਰਮਚਾਰੀਆਂ ਦਾ ਸਟਾਫ਼ ਘੱਟ ਹੋਣ ਦੇ ਉਹ ਲਗਾਤਾਰ ਨਿਰਵਿਘਨ ਬਿਜਲੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉੱਚ ਅਧਿਕਾਰੀਆਂ ਵੱਲੋਂ ਇੱਕਤਰਫ਼ਾ ਕਾਰਵਾਈ ਕਰਦੇ ਹੋਏ ਸਾਡੇ ਮੁਲਾਜਮਾਂ ਨੂੰ ਮੁਅੱਤਲ ਕੀਤਾ ਹੈ ਜੋ ਕਿ ਸਰਾਸਰ ਗਲਤ ਹੈ। ਉਨਾਂ ਕਿਹਾ ਕਿ ਸਰਕਾਰ ਇਨ੍ਹਾਂ ਮੁਅੱਤਲ ਕੀਤੇ ਕਰਮਚਾਰੀਆਂ ਨੂੰ ਬਹਾਲ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਕਰਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। Author: Malout Live