ਦਫਤਰੀ ਕਾਮਿਆਂ ਵੱਲੋਂ ਅੱਜ 23ਵੇਂ ਦਿਨ ਵੀ ਲਗਾਤਾਰ ਕਲਮਛੋੜ ਹੜਤਾਲ ਜਾਰੀ

ਮਲੋਟ ( ਫਰੀਦਕੋਟ, ਪੰਜਾਬ): PSMSU ਪੰਜਾਬ ਵੱਲੋਂ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿੱਚ ਕੀਤੀ ਜਾ ਰਹੀ ਕਲਮਛੋੜ ਹੜਤਾਲ ਅੱਜ 23ਵੇਂ ਦਿਨ ਵੀ ਬਾਦਸਤੂਰ ਜਾਰੀ ਹੈ। ਜਿਲ੍ਹਾ ਫਰੀਦਕੋਟ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣਾ ਕੰਮ ਕਾਜ ਮੁਕੰਮਲ ਠੱਪ ਕਰਕੇ ਅਮਰੀਕ ਸਿੰਘ ਸੰਧੂ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਜਿਲ੍ਹਾ ਖਜ਼ਾਨਾ ਦਫ਼ਤਰ ਫ਼ਰੀਦਕੋਟ ਦੇ ਸਾਹਮਣੇ ਵਿਸ਼ਾਲ ਰੈਲੀ ਕਰਕੇ ਸੂਬਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕੱਲ੍ਹ 1 ਦਸੰਬਰ ਨੂੰ ਤਹਿਸੀਲ ਦਫਤਰ (ਮਿੰਨੀ ਸਕੱਤਰੇਤ) ਫਰੀਦਕੋਟ ਸਾਹਮਣੇ ਵਿਸ਼ਾਲ ਰੋਸ ਰੈਲੀ ਅਤੇ ਪੈਦਲ ਮਾਰਚ ਕਰਨ ਉਪਰੰਤ ਖਾਲੀ ਪੀਪੇ ਖੜਕਾ ਕੇ ਚੌਂਕ ਵਿੱਚ ਘੜਾ ਭੰਨਿਆ ਜਾਵੇਗਾ। ਇਸ ਰੋਸ ਮੁਜ਼ਾਹਰੇ ਨੂੰ ਕਰਨ ਜੈਨ ਜਿਲ੍ਹਾ ਜਨਰਲ ਸਕੱਤਰ, ਦੇਸਰਾਜ ਗੁਰਜਰ ਜਿਲ੍ਹਾ ਵਿੱਤ ਸਕੱਤਰ, ਗੁਰਨਾਮ ਸਿੰਘ ਵਿਰਕ ਮੁੱਖ ਜੱਥੇਬੰਧਕ ਸਕੱਤਰ, ਰਮੇਸ਼ ਕੁਮਾਰ ਜਨਰਲ ਸਕੱਤਰ, ਸੁਖਪਾਲ ਸਿੰਘ ਖਜ਼ਾਨਾ ਵਿਭਾਗ, ਧਰਮਿੰਦਰ ਸਿੰਘ ਵਧੀਕ ਵਿੱਤ ਸਕੱਤਰ, ਦਿਲਬਾਗ ਸਿੰਘ ਐਡੀਸ਼ਨਲ ਜਨਰਲ ਸਕੱਤਰ ਡੀ.ਸੀ ਦਫਤਰ, ਜਸਵਿੰਦਰ ਸਿੰਘ ਘੋਲੀਆ ਪ੍ਰਧਾਨ ਖੇਤੀਬਾੜੀ ਵਿਭਾਗ, ਗਰਚਰਨ ਸਿੰਘ ਪ੍ਰਧਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮਨਦੀਪ ਸਿੰਘ ਗਿੱਲ ਡਰੇਨ ਵਿਭਾਗ, ਸੁਖਵਿੰਦਰ ਸਿੰਘ ਪ੍ਰਧਾਨ ਜਸਵਿੰਦਰ ਸਿੰਘ ਸਾਬਕਾ ਪ੍ਰਧਾਨ ਐਕਸਾਈਜ਼ ਵਿਭਾਗ, ਹਰਜਿੰਦਰ ਸਿੰਘ B&R (ਇਲੈਕਟ੍ਰੀਕਲ), ਗੁਰਪ੍ਰੀਤ ਸਿੰਘ ਮੱਛੀ ਪਾਲਣ ਵਿਭਾਗ, ਵਿੱਕੀ, ਪ੍ਰਿੰਸ ਜਿਲ੍ਹਾ ਰੁਜ਼ਗਾਰ ਦਫਤਰ, ਗੁਰਮੀਤ ਸਿੰਘ ਸਹਿਕਾਰਤਾ ਵਿਭਾਗ ਅਤੇ ਚੰਦਨ ਦੂਆ ਇੰਡਸਟਰੀ ਵਿਭਾਗ ਤੋ ਇਲਾਵਾ ਵੱਖ-ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ।

ਇਸ ਸੰਬੰਧੀ ਵੱਖ-ਵੱਖ ਮੰਗਾਂ ਜਿਵੇ ਕਿ ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੰਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸੰਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ ਤੋਂ ਇਲਾਵਾ ਡੀ.ਏ ਦਾ ਰਲੇਵਾਂ, ਪੈਂਡਿੰਗ ਡੀ.ਏ ਦੀਆਂ ਕਿਸ਼ਤਾਂ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀ.ਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਊਂਸ, ਰੂਰਲ ਏਰੀਆ ਅਲਾਉਂਸ, ਐੱਫ.ਟੀ.ਏ ਅਲਾਊਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ 8 ਨਵੰਬਰ ਤੋਂ ਆਰੰਭੀ ਗਈ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਜੋ 6 ਦਸੰਬਰ ਤੱਕ ਜਾਰੀ ਰਹੇਗੀ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਕਲਮਛੋੜ ਹੜਤਾਲ ਅਣਮਿੱਥੇ ਸਮੇਂ ਲਈ ਕਰ ਦਿੱਤੀ ਜਾਵੇਗੀ। Author: Malout Live