District NewsMalout News
ਵਿਦਿਆਰਥੀਆ ਦੇ ਚੰਗੇ ਭਵਿੱਖ ਲਈ ਮਿਮਿਟ ਕਾਲਜ ਮਲੋਟ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਹੋਇਆ ਪ੍ਰਕਾਸ਼
ਮਲੋਟ:- ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਇਲਾਕੇ ਦੀ ਤੰਦਰੁਸਤੀ ਲਈ ਇਲਾਕੇ ਦੀ ਵਿਦਿਅਕ ਸੰਸਥਾ ਮਿਮਿਟ ਕਾਲਜ ਮਲੋਟ ਵਿਖੇ ਵਿਦਿਆਰਥੀਆ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ ਨੇ ਦੱਸਿਆ ਕਿ ਸਵੇਰੇ 9:30 ਵਜੇ ਤੋ ਲੈ ਕੇ 10:30 ਵਜੇ ਤੱਕ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਇਸਤੋਂ ਬਾਅਦ ਸ਼੍ਰੀ ਅਖੰਡ ਸਾਹਿਬ ਦੇ ਪਾਠ ਦਾ ਭੋਗ 4 ਅਪ੍ਰੈਲ ਦਿਨ ਸੋਮਵਾਰ ਨੂੰ ਸਵੇਰੇ 10:30 ਵਜੇ ਪਵੇਗਾ। ਜਿਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।