ਸੀ.ਜੀ.ਐੱਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਲਗਾਇਆ ਇਤਿਹਾਸਿਕ ਟੂਰ
ਮਲੋਟ: ਸੀ.ਜੀ.ਐੱਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਇਤਿਹਾਸਿਕ ਟੂਰ ਲਗਾਇਆ ਗਿਆ। ਇਸ ਮੌਕੇ ਸੀ.ਜੀ.ਐੱਮ ਕਾਲਜ ਮੋਹਲਾਂ ਦੇ ਚੇਅਰਮੈਨ ਸੱਤਪਾਲ ਮੋਹਲਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਰਵਾਨਾ ਕੀਤਾ। ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਨਵਜੀਤ ਮੋਹਲਾਂ, ਰਾਜ ਕੁਮਾਰ ਅਤੇ ਜਗਤਾਰ ਸਿੰਘ ਬਰਾੜ ਨੇ ਇਸਦੀ ਸ਼ਲਾਘਾ ਕੀਤੀ।
ਵਿਦਿਆਰਥੀਆਂ ਨੇ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜੱਦੀ ਘਰ, ਮਿਊਜ਼ੀਅਮ ਅਤੇ ਲਾਇਬ੍ਰੇਰੀ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਉਹਨਾਂ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਹਾਸਿਲ ਕੀਤੀ ਕਿ ਕਿਸ ਤਰ੍ਹਾਂ ਦੇਸ਼ ਦੇ ਲੋਕਾਂ ਲਈ ਉਹਨਾਂ ਨੇ ਕੁਰਬਾਨੀ ਕੀਤੀ ਹੈ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਸਪੂਤਾਂ, ਦੇਸ਼-ਭਗਤਾਂ ਦੇ ਜੀਵਨ, ਸੰਘਰਸ਼ ਤੇ ਉਹਨਾਂ ਦੇ ਦੱਸੇ ਹੋਏ ਰਾਹਾਂ ਤੇ ਚੱਲਣਾ ਅਤੇ ਉਹਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। Author: Malout Live