District NewsMalout News

ਡੀ.ਏ.ਵੀ ਕਾਲਜ, ਮਲੋਟ ਦੇ ਵਿਦਿਆਰਥੀਆਂ ਨੇ Swasthira Pariyavaran ਥੀਮ ਹੇਠ ਕਰਵਾਏ ਗਏ ਮੁਕਾਬਲਿਆਂ ਵਿੱਚ ਮਾਰੀ ਬਾਜੀ

ਮਲੋਟ: ਡੀ.ਏ.ਵੀ ਕਾਲਜ, ਮਲੋਟ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਅਤੇ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਸੁਦੇਸ਼ ਗਰੋਵਰ, ਡਾ. ਮੁਕਤਾ ਮੁਟਨੇਜਾ ਅਤੇ ਮੈਡਮ ਦੀਪਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੇ ਬੀਤੇ ਦਿਨੀਂ 05 ਫਰਵਰੀ ਅਤੇ 06 ਫਰਵਰੀ ਨੂੰ ਡੀ.ਏ.ਵੀ ਕਾਲਜ, ਅਬੋਹਰ ਵਿਖੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚੋਂ ਗੁਰਬੀਰ ਸਿੰਘ, ਟੀਸ਼ਾ, ਤਨੂੰ ਅਤੇ ਖੁਸ਼ਦੀਪ ਨੇ ਕੁਇਜ਼ ਮੁਕਾਬਲੇ ਵਿੱਚ ਦੂਜਾ ਸਥਾਨ,

ਟੀਸ਼ਾ ਨੇ ਭਾਸ਼ਣ ਪ੍ਰਤੀਯੋਗਿਤਾ ਵਿੱਚ ਤੀਜਾ ਸਥਾਨ ਅਤੇ ਦੀਪਕ ਅਤੇ ਜਸ਼ਨਦੀਪ ਨੇ ਪੋਸਟਰ ਮੇਕਿੰਗ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ। ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

Author: Malout Live

Back to top button