ਸਰਕਾਰੀ ਹਾਈ ਸਕੂਲ ਤੱਪਾ ਖੇੜਾ ਦੇ ਵਿਦਿਆਰਥੀਆਂ ਨੂੰ ਨਤੀਜਾ ਅਤੇ ਵਧੀਆ ਹਾਜ਼ਰੀ ਲਈ ਕੀਤਾ ਗਿਆ ਸਨਮਾਨਿਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਰਕਾਰੀ ਹਾਈ ਸਕੂਲ ਤੱਪਾ ਖੇੜਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਸ਼ੈਸ਼ਨ 2021-22 ਵਿੱਚ ਸਭ ਤੋਂ ਵੱਧ ਹਾਜਿਰ ਰਹਿਣ ਵਾਲੇ ਵਿਦਿਆਰਥੀਆਂ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਇੰਚਾਰਜ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। Author: Malout Live