ਸਰਕਾਰੀ ਮਿਡਲ ਸਕੂਲ ਜੰਡਵਾਲਾ ਚੜਤ ਸਿੰਘ ਦੇ ਵਿਦਿਆਰਥੀਆਂ ਨੇ ਪੁਸ਼ਪਾ-ਗੁਜਰਾਲ ਸਾਇੰਸ ਸਿਟੀ ਦਾ ਕੀਤਾ ਦੌਰਾ
ਮਲੋਟ: ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਸਰਕਾਰੀ ਮਿਡਲ ਸਕੂਲ ਜੰਡਵਾਲਾ ਚੜਤ ਸਿੰਘ ਦੇ ਸਕੂਲ ਇੰਚਾਰਜ ਸ਼੍ਰੀਮਤੀ ਮਨਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਡੀ.ਐੱਮ ਸ਼੍ਰੀ ਰਾਜਨ ਗੋਇਲ ਵੱਲੋਂ ਸਾਇੰਸ ਵਿਗਿਆਨ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਗਈ,
ਜਿਸ ਤੋਂ ਵਿਦਿਆਰਥੀ ਪ੍ਰਭਾਵਿਤ ਹੋਏ। ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਅੰਗਰੇਜ਼ੀ ਮਿਸਟ੍ਰੈਸ, ਸ਼੍ਰੀਮਤੀ ਸਾਰਿਕਾ, ਸ਼੍ਰੀਮਤੀ ਅਨਾਮਿਕਾ ਸਇੰਸ ਮਿਸਟਰੈਸ, ਸ਼੍ਰੀਮਤੀ ਸਰਬਜੀਤ ਕੌਰ ਪੰਜਾਬੀ ਮਿਸਟਰੈਸ ਅਤੇ ਸ਼੍ਰੀ ਰਵੀ ਕੁਮਾਰ ਕੰਪਿਊਟਰ ਟੀਚਰ ਵੀ ਹਾਜ਼ਿਰ ਹੋਏ। ਅੰਤ ਵਿੱਚ ਸਕੂਲ ਇੰਚਾਰਜ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਟੂਰ ਦੀ ਬਹੁਤ ਮਹੱਤਤਾ ਹੁੰਦੀ ਹੈ । ਜਿਸ ਨਾਲ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ। ਉੱਥੇ ਉਸ ਦਾ ਕਿਤਾਬੀ ਪੜ੍ਹਾਈ ਨਾਲ ਥੱਕਿਆ ਦਿਮਾਗ ਵੀ ਤਰੋ-ਤਾਜ਼ਾ ਹੋ ਜਾਂਦਾ ਹੈ। Author: Malout Live