ਪੰਜਾਬ ਵਿੱਚ 17 ਥਾਵਾਂ 'ਤੇ ਬਣਨਗੇ ਸਬ ਡਵੀਜ਼ਨ ਅਤੇ ਤਹਿਸੀਲ ਕੰਪਲੈਕਸ-CM ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਉਹਨਾਂ ਦੇ ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮ ਨੇਪਰੇ ਚਾੜ੍ਹਨ ਵਿੱਚ ਸਹੂਲਤ ਦੇਣ ਦੇ ਉਦੇਸ਼ ਨਾਲ ਅਹਿਮ ਫੈਂਸਲਾ ਲੈਂਦਿਆਂ ਸੂਬਾ ਭਰ ਵਿੱਚ ਸਬ-ਡਵੀਜ਼ਨਲ, ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਲਈ 80 ਕਰੋੜ ਰੁਪਏ ਦੀ ਲਾਗਤ ਨਾਲ 17 ਅਤਿ-ਆਧੁਨਿਕ ਇਮਾਰਤਾਂ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ। ਇਸ ਸੰਬੰਧ ਵਿੱਚ ਪ੍ਰਵਾਨਗੀ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਕਿਹਾ ਕਿ ''ਇਹ ਕਦਮ ਲੋਕਾਂ ਦੇ ਟੈਕਸ ਦੇ ਪੈਸੇ ਦੀ ਉਹਨਾਂ ਦੀ ਭਲਾਈ ਲਈ ਨਿਆਂਪੂਰਨ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਮੇਰੀ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹਜ਼ਾਰਾਂ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਉਪ ਮੰਡਲ, ਤਹਿਸੀਲ ਅਤੇ ਸਬ-ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਜਾਂਦੇ ਹਨ। ਉਹਨਾਂ ਅੱਗੇ ਕਿਹਾ ਕਿ ਇਹ ਫੈਂਸਲਾ ਇਸ ਲਈ ਲਿਆ ਗਿਆ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਿਹਾ ਕਿ ਇਸ ਨਾਲ ਇਹਨਾਂ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਟਾਫ਼ ਨੂੰ ਬਿਹਤਰ ਕੰਮ ਕਰਨ ਦੀ ਥਾਂ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। Author: Malout Live