ਸਬ ਡਿਵੀਜਨ ਸਾਂਝ ਕੇਂਦਰ ਗਿੱਦੜਬਾਹਾ ਵੱਲੋਂ EVAW ਪ੍ਰੋਗਰਾਮ ਤਹਿਤ ਲੜਕੀਆਂ ਨੂੰ ਕੀਤਾ ਜਾਗਰੂਕ

ਮਲੋਟ: ਮਾਨਯੋਗ ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਉਪਿੰਦਰਜੀਤ ਸਿੰਘ ਘੁੰਮਣ IPS ਅਤੇ ਮਾਨਯੋਗ ਕਪਤਾਨ ਪੁਲਿਸ (ਸਥਾਨਕ) ਕਮ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS

ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ-ਡਿਵੀਜਨ ਸਾਂਝ ਕੇਂਦਰ ਗਿੱਦੜਬਾਹਾ ਅਤੇ PPMM ਸਟਾਫ ਵੱਲੋਂ Elimination of Violence Against Women ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਫੱਕਰਸਰ ਵਿਖੇ ਸੈਮੀਨਾਰ ਲਗਾ ਕੇ ਲੜਕੀਆਂ ਨੂੰ ਜਾਗਰੂਕ ਕੀਤਾ ਗਿਆ। Author: Malout Live