ਸਬ-ਡਿਵੀਜ਼ਨ ਸਾਂਝ ਕੇਂਦਰ ਮਲੋਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਵਿਖੇ ‘ਚੈਰੀਟੇਬਲ ਪ੍ਰੋਗਰਾਮ ਤਹਿਤ’ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ
ਵਿੱਚ ਸਬ-ਡਿਵੀਜਨ ਸਾਂਝ ਕੇਂਦਰ ਮਲੋਟ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਵਿਖੇ “ਚੈਰੀਟੇਬਲ ਪ੍ਰੋਗਰਾਮ ਤਹਿਤ” ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਦੌਰਾਨ ਏ.ਐੱਸ.ਆਈ ਅਮਨਪ੍ਰੀਤ ਸਿੰਘ ਅਤੇ ਸੀਨੀ. ਸਿਪਾਹੀ ਸੁਖਪਾਲ ਸਿੰਘ ਸਾਂਝ ਕੇਂਦਰ ਸਟਾਫ ਹਾਜ਼ਿਰ ਸੀ। ਇਸ ਮੌਕੇ ਸਕੂਲ ਦੇ ਹੈੱਡ ਟੀਚਰ ਸ਼੍ਰੀ ਰਾਜੇਸ਼ ਕੁਮਾਰ ਅਤੇ ਸਮੂਹ ਸਕੂਲ ਸਟਾਫ ਵੱਲੋਂ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live