ਸਬ-ਡਿਵੀਜ਼ਨ ਸਾਂਝ ਕੇਂਦਰ ਮਲੋਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕਿੱਤੇ ਕਲੋਨੀ ਵਿਖੇ “ਚੈਰੀਟੇਬਲ ਪ੍ਰੋਗਰਾਮ ਤਹਿਤ” ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ
ਮਲੋਟ: ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸਾਂਝ ਕੇਂਦਰ ਸਬ-ਡਿਵੀਜ਼ਨ ਮਲੋਟ ਵੱਲੋਂ
ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕਿੱਤੇ ਕਲੋਨੀ ਸਰਾਵਾਂ ਬੋਦਲਾ ਵਿਖੇ “ਚੈਰੀਟੇਬਲ ਪ੍ਰੋਗਰਾਮ ਤਹਿਤ” ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ ਅਤੇ ਸੀਨੀ. ਸਿਪਾਹੀ ਅਮਨਦੀਪ ਸਿੰਘ ਸਾਂਝ ਕੇਂਦਰ ਸਟਾਫ ਹਾਜ਼ਿਰ ਸੀ। ਇਸ ਮੌਕੇ ਸਕੂਲ ਦੇ ਹੈੱਡ ਟੀਚਰ ਸੰਤੋਸ਼ ਰਾਣੀ, ਸਮੂਹ ਸਟਾਫ ਅਤੇ ਸਕੂਲ ਕਮੇਟੀ ਮੈਬਰ ਡਾ. ਬਲਵਿੰਦਰ ਸਿੰਘ ਬਾਵਾ ਵੱਲੋਂ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live