ਉਪ ਮੰਡਲ ਮੈਜਿਸਟਰੇਟ ਵਲੋਂ ਗਿੱਦੜਬਾਹਾ ਵਿਖੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਮੈਡੀਕਲ ਸਟੋਰ ਮਾਲਕਾਂ ਨਾਲ ਕੀਤੀ ਮੀਟਿੰਗ
ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ 13 ਮਾਰਚ:-
ਕੋਰੋਨਾ ਵਾਇਰਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਕੁਝ ਲੋਕਾਂ ਵਲੋਂ ਸਿ਼ਕਾਇਤਾ ਪ੍ਰਾਪਤ ਹੋਣ ਤੇ ਸ੍ਰੀ ਓਮ ਪ੍ਰਕਾਸ਼ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਵਲੋਂ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਮਾਸਕ ਅਤੇ ਸੈਨੀਟਾਈਜਰ ਆਦਿ ਸਹੀ ਰੇਟਾਂ ਤੇ ਲੋਕਾਂ ਨੂੰ ਵੇਚਣ , ਜੇਕਰ ਕੋਈ ਸਿ਼ਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਮੈਡੀਕਲ ਦਾ ਸਮਾਨ ਵੇਚਣ ਵਾਲਿਆਂ ਨੇ ਵਿਸ਼ਵਾਸ ਦੁਆਇਆ ਕਿ ਉਹ ਮਾਸਕ ਅਤੇ ਸੈਨੀਟਾਈਜਰ ਐਮ.ਆਰ.ਪੀ ਤੋਂ ਘੱਟ ਤੇ ਹੀ ਵੇਚੇ ਰਹੇ ਹਨ ਅਤੇ ਭਵਿੱਖ ਵਿੱਚ ਕੋਈ ਸਿ਼ਕਾਇਤ ਦਾ ਮੌਕਾ ਨਹੀਂ ਦੇਣਗੇ। ਉਪ ਮੰਡਲ ਮੈਜਿਸਟਰੇਟ ਨੇ ਇਹ ਵੀ ਹਦਾਇਤ ਕੀਤੀ ਕਿ ਕੋਰੋਨਾ ਵਾਇਰਸ ਦੀ ਭਿਆਨਕਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਇਰਸ ਦੀ ਰੋਕਥਾਮ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕੋਈ ਅਜਿਹੀ ਹਰਕਤ ਨਾ ਕਰਨ ਕਿ ਜਿਸ ਨਾਲ ਸਮਾਜ ਦਾ ਕੋਈ ਨੁਕਸਾਨ ਹੁੰਦਾ ਹੋਵੇ।