ਸੁਤੰਤਰਤਾ ਦਿਵਸ ਤੇ ਉਪ-ਮੰਡਲ ਮੈਜਿਸਟ੍ਰੇਟ ਸ. ਕੰਵਰਜੀਤ ਸਿੰਘ ਮਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ
ਮਲੋਟ: ਸੁਤੰਤਰਤਾ ਦਿਵਸ ਸਮਾਗਮ ਦਾਣਾ ਮੰਡੀ ਮਲੋਟ ਵਿਖੇ ਮਨਾਇਆ ਜਾਵੇਗਾ। ਇਸ ਦੌਰਾਨ ਮੁੱਖ ਮਹਿਮਾਨ ਉਪ-ਮੰਡਲ ਮੈਜਿਸਟ੍ਰੇਟ ਮਲੋਟ ਸ. ਕੰਵਰਜੀਤ ਸਿੰਘ ਮਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦੌਰਾਨ ਐੱਸ.ਡੀ.ਐੱਮ ਮਲੋਟ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮ ਨੂੰ ਉਤਸ਼ਾਹ ਨਾਲ ਮਨਾਉਣ ਲਈ ਪ੍ਰਸ਼ਾਸਨ ਵੱਲੋਂ
ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸਮਾਗਮ ਵਾਲੀ ਥਾਂ ਤੋਂ ਇਲਾਵਾ ਸ਼ਹਿਰ ਦੀ ਸਾਫ-ਸਫਾਈ ਦਾ ਮੁਕੰਮਲ ਕੰਮ ਨਗਰ ਕੌਂਸਲ ਵੱਲੋਂ ਕੀਤਾ ਜਾਵੇਗਾ, ਪੀਣ ਵਾਲਾ ਸਾਫ-ਸੁਥਰਾ ਪਾਣੀ ਮੰਡੀ ਬੋਰਡ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ ਅਤੇ ਸੁਤੰਤਰਤਾ ਦਿਵਸ ਤੇ ਸੱਭਿਆਚਾਰਕ ਪ੍ਰੋਗਰਾਮ ਸਿੱਖਿਆ ਵਿਭਾਗ ਵੱਲੋਂ ਨੇਪਰੇ ਚਾੜ੍ਹਿਆ ਜਾਵੇਗਾ।
Author: Malout Live