ਸੁਖਬੀਰ ਬਾਦਲ ਨੇ ਹਲਕਾ ਦਾਖਾ ‘ਚ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਵੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਭੱਠਾ ਧੂੰਆਂ ਅਤੇ ਹੋਰ ਕਈ ਪਿੰਡਾਂ ‘ਚ ਰੈਲੀਆਂ ਕਰਨ ਪਹੁੰਚੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ , ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਜਿਨ੍ਹਾਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ‘ਚ ਕੁੱਲ 33 ਉਮੀਦਵਾਰ ਚੋਣ ਮੈਦਾਨ ਵਿਚ ਹਨ।