ਕੌਮਾਂਤਰੀ ਨਗਰ ਕੀਰਤਨ ਦਾ ਭਾਰਤ ਦਾਖਲ ਹੋਣ ‘ਤੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਸਵਾਗਤ

ਅੰਮ੍ਰਿਤਸਰ:- ਸ੍ਰੀ ਨਨਕਾਣਾ ਸਾਹਿਬ ਤੋਂ ਪੂਰੀ ਸ਼ਰਧਾ ਭਾਵਨਾ ਨਾਲ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਅੰਮ੍ਰਿਤਸਰ ਅਟਾਰੀ ਸਰਹੱਦ ‘ਤੇ ਪਹੁੰਚਿਆ। ਜਿਥੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਭਾਰਤ ਦਾਖਲ ਹੋਣ ‘ਤੇ ਸਵਾਗਤ ਕੀਤਾ। ਇਸ ਮੌਕੇ ਹਰਸਿਮਰਤ ਕੌਰ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੇ ਗੁਰੂ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੌਮਾਂਤਰੀ ਨਗਰ ਕੀਰਤਨ 1 ਅਗਸਤ ਤੋਂ ਸ਼ੁਰੂ ਹੋ ਕੇ 3 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ।