ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਹੋਈ ਰੱਦ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਜ਼ਮਾਨਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ): ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਹਾਲਾਂਕਿ ਅਦਾਲਤ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ਵਿਚ ਅਗਾਊਂ ਜਮਾਨਤ ਦੇ ਦਿੱਤੀ ਹੈ।

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਬਾਦਲ ਪਿਉ-ਪੁੱਤ ਖਿਲਾਫ ਚਲਾਨ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਗ੍ਰਿਫਤਾਰੀ ਤੋਂ ਬਚਣ ਲਈ ਦੋਵਾਂ ਨੇ ਅਦਾਲਤ ਕੋਲ ਪਹੁੰਚ ਕੀਤੀ ਸੀ, ਹਾਲਾਂਕਿ ਅਦਾਲਤ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਰਾਹਤ ਦਿੱਤੀ ਹੈ ਪਰ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। Author: Malout Live