District NewsIndia NewsMalout NewsPunjab

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਛੱਡੀ ਕਾਂਗਰਸ ਪਾਰਟੀ

ਮਲੋਟ (ਚੰਡੀਗੜ੍ਹ): ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਧਿਕਾਰਤ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਕਾਂਗਰਸ ਛੱਡਣ ਦਾ ਐਲਾਨ ਕੀਤਾ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਾਂਗਰਸ ‘ਚ ਜਾਤੀ ਸਮੀਕਰਨਾਂ ਨੂੰ ਧਿਆਨ ‘ਚ ਰੱਖ ਕੇ ਕੀਤੀ ਜਾ ਰਹੀ ਸਿਆਸਤ ‘ਤੇ ਸਵਾਲ ਖੜ੍ਹੇ ਕਰਦਿਆਂ ਹਾਈਕਮਾਂਡ ‘ਤੇ ਨਿਸ਼ਾਨਾ ਸਾਧਿਆ। ਅੰਬਿਕਾ ਸੋਨੀ ਦਾ ਨਾਂ ਲੈਂਦਿਆਂ ਸੁਨੀਲ ਜਾਖੜ ਨੇ ਸੋਨੀਆ ਗਾਂਧੀ ਤੋਂ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ।

ਕਾਂਗਰਸ ਨੇ ਹਾਲ ਹੀ ‘ਚ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਪੰਜਾਬ ਕਾਂਗਰਸ ਨੇ ਉਨ੍ਹਾਂ ਨੂੰ ਦੋ ਸਾਲ ਲਈ ਪਾਰਟੀ ਤੋਂ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਸੀ, ਜਿਸ ‘ਤੇ ਸੋਨੀਆ ਗਾਂਧੀ ਨੂੰ ਫੈਸਲਾ ਲੈਣਾ ਪਿਆ। ਸੁਨੀਲ ਜਾਖੜ ਨੇ ਇਸ ਤੋਂ ਪਹਿਲਾਂ 13 ਮਈ ਨੂੰ ਉਦੈਪੁਰ ‘ਚ ਪ੍ਰੈੱਸ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਲਈ ਫਲਾਈਟ ਦੀਆਂ ਟਿਕਟਾਂ ਵੀ ਬੁੱਕ ਕਰਵਾਈਆਂ ਗਈਆਂ ਸਨ ਪਰ ਬਾਅਦ ‘ਚ ਉਸ ਨੇ ਆਪਣਾ ਮਨ ਬਦਲ ਲਿਆ ਅਤੇ 14 ਮਈ ਨੂੰ ਦੁਪਹਿਰ 12 ਵਜੇ ਫੇਸਬੁੱਕ ਲਾਈਵ ‘ਤੇ ਆਪਣੇ ਮਨ ਦੀ ਗੱਲ ਕਹੀ।

Author : Malout Live

Leave a Reply

Your email address will not be published. Required fields are marked *

Back to top button