ਸੰਨੀ ਓਬਰਾਏ ਸਵੈਂ ਰੋਜ਼ਗਾਰ ਯੋਜਨਾ ਲੜਕੀਆਂ ਲਈ ਵਰਦਾਨ- ਪ੍ਰਭਜੋਤ ਕੌਰ ਪੀ.ਈ.ਐੱਸ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈਂ-ਰੋਜ਼ਗਾਰ ਯੋਜਨਾ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ ਖੋਲ੍ਹੇ ਜਾ ਰਹੇ ਕੰਮਾਂ ਤਾਂ ਜੋ ਇਹ ਨੌਜਵਾਨ ਲੜਕੇ-ਲੜਕੀਆਂ ਮੁਫ਼ਤ ਸਿਖਲਾਈ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ। ਇਸ ਲੜੀ ਤਹਿਤ 6 ਮਹੀਨੇ ਦਾ ਬਿਊਟੀ ਪਾਰਲਰ ਕੋਰਸ ਪੂਰਾ ਕਰਨ ਉਪਰੰਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਰਟੀਫਿਕੇਟ ਵੰਡ ਸਮਾਰੋਹ ਕੀਤਾ ਗਿਆ। ਜਿਸ ਵਿੱਚ ਮੈਡਮ ਪ੍ਰਭਜੋਤ ਕੌਰ ਪੀ.ਈ.ਐੱਸ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ਼੍ਰੀ ਮੁਕਤਸਰ ਸਾਹਿਬ ਨੇ ਆਪਣੇ ਕਰ ਕਮਲਾਂ ਨਾਲ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ ਅਤੇ
ਜਿਲ੍ਹਾ ਸਿੱਖਿਆ ਅਫਸਰ ਨੇ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲੜਕੀਆਂ ਲਈ ਬਹੁਤ ਵੱਡਾ ਵਰਦਾਨ ਹੈ ਕਿਉਂਕਿ ਲੜਕੀਆਂ ਨੂੰ ਆਤਮ ਨਿਰਭਰ ਬਣਾਉਣਾ ਸਭ ਤੋਂ ਵੱਡਾ ਵਰਦਾਨ ਹੈ। ਸ੍ਰ. ਹਰਜੀਤ ਸਿੰਘ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਕਾਫੀ ਹੱਦ ਤੱਕ ਬੇਰੁਜ਼ਗਾਰੀ ਨੂੰ ਠੱਲ੍ਹ ਪੈਂਦੀ ਹੈ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹੇ ਵਿੱਚ ਅਜਿਹੇ 6 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ ਅਤੇ ਇਸ ਤੋਂ ਪਹਿਲਾਂ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਸਿਖਲਾਈ ਪ੍ਰਾਪਤ ਕਰਕੇ ਅਪਣਾ ਵਧੀਆ ਰੁਜ਼ਗਾਰ ਚਲਾ ਰਹੇ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ ਨੇ ਦੱਸਿਆ ਕਿ ਮਾਲਵਾ ਖੇਤਰ ਵਿੱਚ ਹੋਰ ਵੀ ਸੈਂਟਰ ਖੋਲ੍ਹੇ ਜਾਣਗੇ ਇਸ ਮੌਕੇਂ ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਸੋਮਨਾਥ, ਅਸ਼ੋਕ ਕੁਮਾਰ, ਮਾਸਟਰ ਜਸਪਾਲ ਸਿੰਘ, ਮਾਸਟਰ ਰਾਜਿੰਦਰ ਸਿੰਘ, ਬਰਨੇਕ ਸਿੰਘ, ਮਲਕੀਤ ਸਿੰਘ ਅਤੇ ਬਿਊਟੀ ਪਾਰਲਰ ਅਧਿਆਪਕ ਮੋਜੂਦ ਸਨ। Author: Malout Live