ਸਾਇਕਲ ਵੰਡ ਸਮਾਗਮ 'ਚ ਨਾ ਪਹੁੰਚਣ 'ਤੇ ਸਿੱਖਿਆ ਅਧਿਕਾਰੀ ਮੁਅੱਤਲ
ਸੰਗਰੂਰ: ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਹਲਕੇ ਸੰਗਰੂਰ 'ਚ ਤਾਇਨਾਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸਿੱਖਿਆ ਵਿਭਾਗ ਨੇ ਮੁਅੱਤਲ ਕਰ ਦਿੱਤਾ ਹੈ। ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਹੁਕਮਾਂ 'ਤੇ ਜ਼ਿਲ੍ਹਾ ਸੰਗਰੂਰ ਅੰਦਰ ਡਿਊਟੀ ਨਿਭਾ ਰਹੇ ਜੋਗਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ) ਸੰਗਰੂਰ ਨੂੰ ਮੁਅੱਤਲ ਕਰਕੇ ਜ਼ਿਲ੍ਹਾ ਪਟਿਆਲਾ ਭੇਜ ਦਿੱਤਾ ਗਿਆ ਹੈ। ਮੁਅੱਤਲੀ ਹੁਕਮਾਂ 'ਚ ਵਿਭਾਗ ਨੇ ਕਾਰਨ ਲਿਖਿਆ ਹੈ ਕਿ ਉਕਤ ਅਧਿਕਾਰੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਸ. ਸ. ਸ. ਸ. ਭਵਾਨੀਗੜ੍ਹ ਅਤੇ ਸ. ਸ. ਸ. ਸ. ਸੰਗਰੂਰ ਵਿਖੇ ਸਾਇਕਲ ਵੰਡ ਸਮਾਗਮ ਰੱਖਿਆ ਗਿਆ ਸੀ। ਜਿਸ ਵਿੱਚ ਉਕਤ ਸਿੱਖਿਆ ਅਧਿਕਾਰੀ ਹਾਜ਼ਰ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਮੁੱਅਤਲ ਕੀਤਾ ਗਿਆ ਹੈ। ਦੱਸਣਯੋਗ ਹੈ ਉਕਤ ਸਿੱਖਿਆ ਅਧਿਕਾਰੀ ਨੇ 3 ਜੂਨ ਨੂੰ ਹੀ ਆਪਣਾ ਅਹੁਦਾ ਸੰਭਾਲਿਆ ਸੀ।