ਐੱਮ.ਐੱਲ.ਏ ਸਰਦਾਰ ਜਗਦੀਪ ਸਿੰਘ ਕਾਕਾ ਬਰਾੜ ਦੀ ਪ੍ਰਧਾਨਗੀ ਹੇਠ ਪਿੰਡ ਉਦੇਕਰਨ ਵਿਖੇ ਸੁਵਿਧਾ ਕੈਂਪ ਦਾ ਆਯੋਜਨ

ਸ਼੍ਰੀ ਮੁਕਤਸਰ ਸਾਹਿਬ:-  ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤਾਂ ਲਈ ਸਮੇਂ-ਸਮੇਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਤਹਿਤ ਪਿੰਡ ਉਦੇਕਰਨ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਸ.ਜਗਦੀਪ ਸਿੰਘ ਕਾਕਾ ਬਰਾੜ ਐੱਮ.ਐੱਲ.ਏ. ਸ਼੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਲੱਗਣ ਵਾਲੇ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕ ਹਿਤੇਸ਼ੀ ਕੰਮਾ ਲਈ ਵਚਨਬੱਧ ਹੈ, ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਇਹਨਾਂ ਵਾਅਦਿਆਂ ਨੂੰ ਸਰਕਾਰ ਵਲੋਂ ਪੂਰਾ ਕੀਤਾ ਜਾ ਰਿਹਾ ਹੈ। ਇਸ ਸੁਵਿਧਾ ਕੈਂਪ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਬੁਢਾਪਾ,ਅੰਗਹੀਣ,ਆਸਰਿਤ ਅਤੇ ਵਿਧਵਾਵਾਂ ਦੀ ਪੈਨਸ਼ਨ ਸਬੰਧੀ ਦਸਤਾਵੇਜ਼ ਭਰੇ ਜਾ ਰਹੇ ਹਨ। ਇਸ ਸੁਵਿਧਾ ਕੈਂਪ ਵਿੱਚ ਲੇਬਰ ਵਿਭਾਗ, ਸਿਹਤ ਵਿਭਾਗ,ਪੇਂਡੂ ਵਾਟਰ ਸਪਲਾਈ ਵਿਭਾਗ, ਸਮਾਜਿਕ ਸੁਰੱਖਿਆ ਅਤੇ ਨਿਆ ਅਧਿਕਾਰਤਾ ਵਿਭਾਗ ਨੇ ਵੀ ਭਾਗ ਲਿਆ। ਇਸ ਤੋਂ ਇਲਾਵਾ ਇਸ ਕੈਂਪ ਵਿਚ ਨੇੜਲੇ ਪਿੰਡ ਚੌਂਤਰਾ ਅਤੇ ਚੜੇਵਾਨ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਦੀ ਪੰਚਾਇਤ ਤੋਂ ਇਲਾਵਾ ਸਰਕਾਰੀ ਅਧਿਕਾਰੀ ਵੀ ਸ਼ਾਮਿਲ ਸਨ। Author: Malout Live