District NewsMalout News

ਮਜਬੂਤ ਲੋਕਤੰਤਰਕ ਸਰਕਾਰ ਦਾ ਨਿਰਮਾਣ ਕਰਨ ਲਈ ਚਲਾਈਆਂ ਜਾ ਰਹੀਆਂ ਹਨ ਸਵੀਪ ਗਤੀਵਿਧੀਆਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਜਬੂਤ ਲੋਕਤਾਂਤਰਿਕ ਸਰਕਾਰ ਦਾ ਨਿਰਮਾਣ ਕਰਨ ਦੇ ਮੰਤਵ ਨਾਲ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਹਿਬ ਦੇ ਦਿਸ਼ਾਂ-ਨਿਰਦੇਸ਼ਾਂ ਤੇ ਲੋਕ ਸਭਾ ਚੋਣਾਂ 2024 ਵਿੱਚ ਇਸ ਵਾਰ 70 ਪ੍ਰਤੀਸ਼ਤ ਤੋਂ ਪਾਰ ਵੋਟ ਟੀਚੇ ਨੂੰ ਹਾਸਿਲ ਕਰਨ ਲਈ ਜਿਲ੍ਹੇ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕਾ-086 ਸ਼੍ਰੀ ਮੁਕਤਸਰ ਸਾਹਿਬ ਸਵੀਪ ਸਟੀਮ ਵੱਲੋਂ ਵਰਕਸ਼ਾਪ ਮਲੋਟ ਰੋਡ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਚਲਾ ਕੇ ਵੋਟਰਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਗਿਆ।

ਇਸੇ ਤਰ੍ਹਾਂ ਸਵੀਪ ਟੀਮ ਵੱਲੋਂ ਸਟੇਟ ਬੈਂਕ ਆਫ਼ ਇੰਡੀਆਂ, ਫੈਡਰਲ ਬੈਂਕ, ਆਈ.ਸੀ.ਆਈ.ਸੀ.ਆਈ ਬੈਂਕ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਗਿਆ ਤਾਂ ਜੋ ਦੇਸ਼ ਵਿੱਚ ਇਸ ਮਜਬੂਤ ਲੋਕਤਾਂਤਰਿਕ ਸਰਕਾਰ ਦਾ ਗਠਨ ਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ। ਸਵੀਪ ਟੀਮ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਹਨਾਂ ਨੂੰ ਆਪਣੀ ਵੋਟ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਆਉੰਦੀ ਹੈ ਤਾਂ ਉਹ ਟੋਲ ਫਰੀ ਨੰਬਰ 1950 ਜਾਂ ਜਿਲ੍ਹਾ ਪ੍ਰਸਾਸ਼ਨ ਜਾਂ ਪੁਲਿਸ ਦੀ ਸਹਾਇਤਾ ਲੈਣ ਵਿੱਚ ਗੁਰੇਜ਼ ਨਾ ਕਰਨ ਅਤੇ ਆਪਣੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ।

Author : Malout Live

Back to top button