ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਚੋਣਾਂ ਦੇ ਮੱਦੇਨਜ਼ਰ ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਿੱਖਿਆ ਵਿਭਾਗ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਆਯੋਜਿਤ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਜਿਲ੍ਹਾ ਸਿੱਖਿਆ ਅਫਸਰ ਰਾਜੀਵ ਛਾਬੜਾ ਅਤੇ ਕਪਿਲ ਸ਼ਰਮਾ ਉੱਪ-ਸਿੱਖਿਆ ਅਫਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਵਿੱਚ 18 ਸਾਲ ਜਾਂ ਇਸ ਤੋਂ ਉੱਪਰ ਦੀ ਉਮਰ ਦੇ ਵਿਦਿਆਰਥੀਆਂ ਨੂੰ ਵੋਟਾਂ ਬਣਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ,

ਉਹਨਾਂ ਕਿਹਾ ਕਿ ਇਹ ਸਾਡਾ ਸੰਵਿਧਾਨਿਕ ਅਧਿਕਾਰ ਹੈ ਅਤੇ ਹਰ ਇਕ ਨਾਗਰਿਕ ਨੂੰ ਵੋਟ ਜ਼ਰੂਰ ਬਣਾਉਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਪਾਰਲੀਮੈਂਟ ਚੋਣਾਂ ਵਿੱਚ ਆਪਣੀ ਵੋਟ ਦਾ ਸਹੀ ਇਸਤੇਮਾਲ ਕੀਤਾ ਜਾ ਸਕੇ। ਇਸੇ ਲੜੀ ਤਹਿਤ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਦੱਸ ਰਹੇ ਹਨ ਤਾਂ ਜੋ ਬੱਚੇ ਆਪਣੇ ਘਰ ਦੇ ਮੈਂਬਰਾਂ ਨੂੰ ਵੀ ਵੋਟ ਬਣਾਉਣ ਲਈ ਉਤਸ਼ਾਹਿਤ ਕਰ ਸਕਣ। Author: Malout Live